ਦੁਰਵਿਵਹਾਰ ਮਾਮਲੇ ਵਿਚ ਬਿਆਨ ਦਰਜ ਕਰਨ ਲਈ ਸਵਾਤੀ ਮਾਲੀਵਾਲ ਦੇ ਘਰ ਪਹੁੰਚੀ ਪੁਲਿਸ

ਆਮ ਆਦਮੀ ਪਾਰਟੀ ਦੀ ਰਾਜ ਸਭਾ ਮੈਂਬਰ ਸਵਾਤੀ ਮਾਲੀਵਾਲ ਨਾਲ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਰਿਹਾਇਸ਼ ‘ਤੇ ਕਥਿਤ ਦੁਰਵਿਵਹਾਰ ਦੇ ਮਾਮਲੇ ‘ਚ ਦਿੱਲੀ ਪੁਲਿਸ ਦੀ ਇਕ ਟੀਮ ਵੀਰਵਾਰ ਨੂੰ ਉਨ੍ਹਾਂ ਦੀ ਰਿਹਾਇਸ਼ ‘ਤੇ ਗਈ। ਅਧਿਕਾਰੀਆਂ ਨੇ ਇਹ ਜਾਣਕਾਰੀ ਦਿਤੀ।ਉਨ੍ਹਾਂ ਦਸਿਆ ਕਿ ਵਧੀਕ ਪੁਲਿਸ ਕਮਿਸ਼ਨਰ (ਏ.ਸੀ.ਪੀ.) ਰੈਂਕ ਦੇ ਅਧਿਕਾਰੀ ਦੀ ਅਗਵਾਈ ‘ਚ ਇਕ ਟੀਮ ਘਟਨਾ ਦੀ ਜਾਣਕਾਰੀ ਲੈਣ ਲਈ ਮਾਲੀਵਾਲ ਦੇ ਘਰ ਗਈ ਹੈ।ਪੁਲਿਸ ਅਧਿਕਾਰੀਆਂ ਨੇ ਦਸਿਆ ਕਿ ਮਾਲੀਵਾਲ ਸੋਮਵਾਰ ਸਵੇਰੇ ਸਿਵਲ ਲਾਈਨਜ਼ ਥਾਣੇ ਪਹੁੰਚੀ ਅਤੇ ਇਲਜ਼ਾਮ ਲਾਇਆ ਕਿ ਕੇਜਰੀਵਾਲ ਦੇ ਨਿੱਜੀ ਸਟਾਫ ਦੇ ਇਕ ਮੈਂਬਰ ਨੇ ਮੁੱਖ ਮੰਤਰੀ ਦੀ ਰਿਹਾਇਸ਼ ‘ਤੇ ਉਸ ਨਾਲ ਬਦਸਲੂਕੀ ਕੀਤੀ। ਪੁਲਿਸ ਨੂੰ ਅਜੇ ਇਸ ਮਾਮਲੇ ਵਿਚ ਰਸਮੀ ਸ਼ਿਕਾਇਤ ਨਹੀਂ ਮਿਲੀ ਹੈ।

Total Views: 229 ,
Real Estate