ਪੰਜਾਬ ਦੀਆਂ 13 ਲੋਕ ਸਭਾ ਸੀਟਾਂ ਤੋਂ 328 ਉਮੀਦਵਾਰ ਚੋਣ ਮੈਦਾਨ ‘ਚ

ਨਾਮਜ਼ਦਗੀਆਂ ਵਾਪਸ ਲੈਣ ਦੀ ਆਖ਼ਰੀ ਮਿਤੀ ਮਗਰੋਂ ਕੁੱਲ 25 ਉਮੀਦਵਾਰਾਂ ਨੇ ਆਪਣੇ ਨਾਮ ਵਾਪਸ ਲਏ ਹਨ। ਪੰਜਾਬ ਦੀਆਂ 13 ਲੋਕ ਸਭਾ ਸੀਟਾਂ ਲਈ ਕੁੱਲ 328 ਉਮੀਦਵਾਰ ਚੋਣ ਲੜਨਗੇ ਜਦਕਿ ਲੋਕ ਸਭਾ ਚੋਣਾਂ-2014 ਵਿੱਚ 253 ਅਤੇ 2019 ਵਿੱਚ ਕੁੱਲ 278 ਉਮੀਦਵਾਰਾਂ ਨੇ ਚੋਣ ਲੜੀ ਸੀ। ਸੂਬੇ ਵਿੱਚ 466 ਉਮੀਦਵਾਰਾਂ ਨੇ 598 ਨਾਮਜ਼ਦਗੀ ਪੱਤਰ ਦਾਖਲ ਕੀਤੇ ਸਨ ਅਤੇ ਕਾਗਜ਼ਾਂ ਦੀ ਪੜਤਾਲ ਤੇ ਪੱਤਰ ਵਾਪਸੀ ਤੋਂ ਬਾਅਦ ਕੁੱਲ ਉਮੀਦਵਾਰਾਂ ਦੀ ਸੰਖਿਆ 328 ਰਹਿ ਗਈ ਹੈ, ਜਿਨ੍ਹਾਂ ਵਿੱਚ 302 ਮਰਦ ਅਤੇ 26 ਮਹਿਲਾ ਉਮੀਦਵਾਰ ਸ਼ਾਮਲ ਹਨ।ਲੁਧਿਆਣਾ ਲੋਕ ਸਭਾ ਸੀਟ ਉੱਤੇ ਸਭ ਤੋਂ ਵੱਧ 43 ਉਮੀਦਵਾਰ ਚੋਣ ਮੈਦਾਨ ਵਿੱਚ ਹਨ।

Total Views: 191 ,
Real Estate