ਬੱਸ ਨੂੰ ਲੱਗੀ ਅੱਗ, 8 ਸ਼ਰਧਾਲੂ ਜਿਊਂਦਾ ਸੜੇ

ਹਰਿਆਣਾ ਦੇ ਨੂਹ ਵਿੱਚ ਸ਼ੁੱਕਰਵਾਰ ਰਾਤ ਸ਼ਰਧਾਲੂਆਂ ਨਾਲ ਭਰੀ ਬੱਸ ਨੂੰ ਅਣਪਛਾਤੇ ਕਾਰਨਾਂ ਕਰਕੇ ਅੱਗ ਲੱਗ ਗਈ। ਬੱਸ ਵਿੱਚ ਸਵਾਰ ਅੱਠ ਵਿਅਕਤੀ ਜ਼ਿੰਦਾ ਸੜ ਗਏ ਜਦਕਿ ਦੋ ਦਰਜਨ ਤੋਂ ਵੱਧ ਬੁਰੀ ਤਰ੍ਹਾਂ ਨਾਲ ਝੁਲਸ ਗਏ ਜਿਨ੍ਹਾਂ ਨੂੰ ਵੱਖ-ਵੱਖ ਹਸਪਤਾਲਾਂ ਵਿੱਚ ਦਾਖ਼ਲ ਕਰਵਾਇਆ ਗਿਆ ਹੈ। ਚੱਲਦੀ ਬੱਸ ਵਿੱਚ ਅੱਗ ਦੀਆਂ ਲਪਟਾਂ ਦੇਖ ਕੇ ਸਥਾਨਕ ਲੋਕਾਂ ਨੇ ਅੱਗ ਬੁਝਾਉਣ ਦੀ ਕੋਸ਼ਿਸ਼ ਕੀਤੀ। ਘਟਨਾ ਦੀ ਸੂਚਨਾ ਪੁਲਸ ਨੂੰ ਦਿੱਤੀ। ਜਿਸ ਤੋਂ ਬਾਅਦ ਫਾਇਰ ਬ੍ਰਿਗੇਡ ਨੇ ਮੌਕੇ ‘ਤੇ ਪਹੁੰਚ ਕੇ ਕਾਫੀ ਮੁਸ਼ੱਕਤ ਨਾਲ ਅੱਗ ‘ਤੇ ਕਾਬੂ ਪਾਇਆ।

Total Views: 162 ,
Real Estate