ਕਾਂਗਰਸ ਤੋਂ ਅੰਮ੍ਰਿਤਸਰ ਤੋਂ ਉਮੀਦਵਾਰ ਗੁਰਜੀਤ ਸਿੰਘ ਔਜਲਾ ਦੀ ਅਜਨਾਲਾ ਰੈਲੀ ਵਿੱਚ ਜ਼ਬਰਦਸਤ ਹੰਗਾਮਾ ਹੋਇਆ। ਰੈਲੀ ਵਿੱਚ ਪਹੁੰਚੇ ਕੁਝ ਨੌਜਵਾਨਾਂ ਨੇ ਹਮਲਾ ਕਰ ਦਿੱਤਾ। ਇੱਕ ਨੌਜਵਾਨ ਵੱਲੋਂ ਸ਼ਰਾਰਤੀ ਅਨਸਰਾਂ ਉਪਰ ਗੋਲੀ ਚਲਾਉਣ ਦੇ ਦੋਸ਼ ਵੀ ਲਗਾਏ ਗਏ ਹਨ। ਗੁਰਜੀਤ ਸਿੰਘ ਔਜਲਾ ਅਜਨਾਲਾ ਵਿੱਚ ਰੈਲੀ ਕਰ ਰਹੇ ਸਨ। ਕੁਝ ਸ਼ਰਾਰਤੀ ਅਨਸਰਾਂ ਨੇ ਰੈਲੀ ਵਿੱਚ ਪਹੁੰਚ ਕੇ ਹੁੱਲੜਬਾਜ਼ੀ ਕੀਤੀ ਤੇ ਗੋਲੀ ਚਲਾ ਕੇ ਫਰਾਰ ਹੋ ਗਏ। ਗੁਰਜੀਤ ਸਿੰਘ ਔਜਲਾ ਨੇ ਪੰਜਾਬ ਸਰਕਾਰ ਖਿਲਾਫ ਨਾਅਰੇਬਾਜ਼ੀ ਕੀਤੀ। ਉਨ੍ਹਾਂ ਨੇ ਕਿਹਾ ਪੰਜਾਬ ਵਿੱਚ ਚੱਲ ਗੁੰਡਾਰਾਜ ਰਿਹਾ ਹੈ। ਚੋਣ ਜ਼ਾਬਤਾ ਲੱਗਣ ਦੇ ਬਾਵਜੂਦ ਕਿਵੇਂ ਚੱਲੀ ਇਸ ਦੀ ਫਾਇਰਿੰਗ ਦੀ ਜਾਂਚ ਹੋਣੀ ਚਾਹੀਦੀ ਹੈ। ਫਾਇਰਿੰਗ ਵਿੱਚ ਅਜਨਾਲਾ ਦੇ ਪਿੰਡ ਉੱਗਰ ਔਲਖ ਦਾ ਰਹਿਣ ਵਾਲਾ ਲਵਲੀ ਕੁਮਾਰ ਜ਼ਖਮੀ ਹੋ ਗਿਆ।
Total Views: 286 ,
Real Estate



















