ਨਿਮਿਸ਼ਾ ਮਹਿਤਾ ਨੂੰ ਦੇਰ ਸ਼ਾਮ ਚੰਡੀਗੜ੍ਹ ਸਥਿਤ ਪੰਜਾਬ ਭਾਜਪਾ ਦੇ ਮੁੱਖ ਦਫ਼ਤਰ ਵਿਖੇ ਭਾਜਪਾ ਪੰਜਾਬ ਦੇ ਸੂਬਾ ਇੰਚਾਰਜ ਅਤੇ ਗੁਜਰਾਤ ਦੇ ਸਾਬਕਾ ਮੁੱਖ ਮੰਤਰੀ ਵਿਜੇ ਰੂਪਾਨੀ ਦੀ ਮੌਜੂਦਗੀ ਵਿੱਚ ਭਾਜਪਾ ਵਿੱਚ ਮੁੜ ਸ਼ਾਮਲ ਕਰ ਲਿਆ ਗਿਆ।ਨਿਮਿਸ਼ਾ ਮਹਿਤਾ ਪਹਿਲਾਂ ਇੱਕ ਕਾਂਗਰਸੀ ਆਗੂ ਸੀ ਜੋ ਬਾਅਦ ‘ਚ ਭਾਜਪਾ ਵਿੱਚ ਸ਼ਾਮਲ ਹੋ ਗਈ ਅਤੇ ਗੜ੍ਹਸ਼ੰਕਰ ਤੋਂ ਭਾਜਪਾ ਦੀ ਟਿਕਟ ‘ਤੇ 2022 ਦੀਆਂ ਵਿਧਾਨ ਸਭਾ ਚੋਣਾਂ ਲੜੀਆਂ। ਉਸ ਤੋਂ ਬਾਅਦ ਜਦੋਂ ਪੰਜਾਬ ਵਿੱਚ ਬੀਜੇਪੀ ਦਾ ਪ੍ਰਧਾਨ ਸੁਨੀਲ ਜਾਖੜ ਬਣਨ ਨੂੰ ਲਾਇਆ ਗਿਆ ਤਾਂ ਨਿਮਿਸ਼ਾ ਮਹਿਤਾ ਨੂੰ ਪਾਰਟੀ ਵਿਰੋਧੀ ਗਤੀਵਿਧੀਆਂ ਕਾਰਨ ਬੀਜੇਪੀ ਨੇ ਵੱਡੀ ਕਾਰਵਾਈ ਕਰਦੇ ਹੋਏ ਬਾਹਰ ਦਾ ਰਸਤਾ ਦਿਖਾ ਦਿੱਤਾ ਸੀ।
Total Views: 229 ,
Real Estate



















