ਕਿਸਾਨਾਂ ਨੂੰ ਧਮਕੀਆਂ ਦੇਣ ਲਈ ਹੰਸ ਰਾਜ ਹੰਸ ਦੇ ਖਿਲਾਫ ਕਾਰਵਾਈ ਮੰਗੀ

ਚੰਡੀਗੜ੍ਹ, 18 ਮਈ 2024: ਸ਼੍ਰੋਮਣੀ ਅਕਾਲੀ ਦਲ ਨੇ ਚੋਣ ਕਮਿਸ਼ਨ ਨੂੰ ਅਪੀਲ ਕੀਤੀ ਕਿ ਉਹ ਭਾਜਪਾ ਦੇ ਫਰੀਦਕੋਟ ਤੋਂ ਉਮੀਦਵਾਰ ਹੰਸ ਰਾਜ ਹੰਸ ਵੱਲੋਂ ਕਿਸਾਨ ਸੰਗਠਨਾਂ ਨੂੰ ਦਿੱਤੀਆਂ ਧਮਕੀਆਂ ਦਾ ਨੋਟਿਸ ਲਵੇ ਅਤੇ ਸੂਬਾ ਪੁਲਿਸ ਨੂੰ ਉਸਦੇ ਖਿਲਾਫ ਕੇਸ ਦਰਜ ਕਰਨ ਦੀ ਹਦਾਇਤ ਕਰੇ।ਚੋਣ ਕਮਿਸ਼ਨ ਨੂੰ ਲਿਖੇ ਇਕ ਪੱਤਰ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਸਰਦਾਰ ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਹੰਸ ਰਾਜ ਹੰਸ ਨੇ ਕਿਸਾਨ ਸੰਗਠਨਾਂ ਨੂੰ ਸਿੱਧੀਆਂ ਧਮਕੀਆਂ ਦਿੱਤੀਆਂ ਹਨ ਅਤੇ ਐਲਾਨ ਕੀਤਾ ਹੈ ਕਿ ਚੋਣਾਂ ਮਗਰੋਂ ਕਿਸਾਨਾਂ ’ਤੇ ਸਰਕਾਰੀ ਜ਼ਬਰ ਢਾਹਿਆ ਜਾਵੇਗਾ। ਉਹਨਾਂ ਕਿਹਾ ਕਿ ਭਾਜਪਾ ਉਮੀਦਵਾਰ ਨੇ ਤਾਂ ਇਹ ਵੀ ਕਹਿ ਦਿੱਤਾ ਹੈ ਕਿ ਉਹ ਖੁਦ ਯਕੀਨੀ ਬਣਾਉਣਗੇ ਕਿ ਕਿਸਾਨ ਆਗੂਆਂ ਤੇ ਇਹਨਾਂ ਦੇ ਪ੍ਰਤੀਨਿਧ ਜੋ ਭਾਜਪਾ ਤੋਂ ਸਵਾਲ ਜਵਾਬ ਕਰਦੇ ਹਨ, ਦੀ ਕੁੱਟਮਾਰ ਕੀਤੀ ਜਾਵੇ ਕਿਉਂਕਿ ਉਹ ਉਹਨਾਂ ਨਾਲ ਵਿਤਕਰਾ ਕਰਦੇ ਹਨ। ਉਹਨਾਂ ਕਿਹਾ ਕਿ ਇਹ ਭੜਕਾਊ ਭਾਸ਼ਣ ਹੈ ਤੇ ਇਸ ਮਾਮਲੇ ਵਿਚ ਹੰਸ ਰਾਜ ਹੰਸ ਦੇ ਖਿਲਾਫ ਤੁਰੰਤ ਫੌਜਦਾਰੀ ਕੇਸ ਦਰਜ ਹੋਣਾ ਚਾਹੀਦਾ ਹੈ।ਇਕ ਵੱਖਰੇ ਬਿਆਨ ਵਿਚ ਸਰਦਾਰ ਮਜੀਠੀਆ ਨੇ ਹੰਸ ਰਾਜ ਹੰਸ ਦੇ ਬੋਲਾਂ ਨੂੰ ਹੈਰਾਨੀਜਨਕ ਤੇ ਲੋਕਤੰਤਰੀ ਸਮਾਜ ਲਈ ਬਰਦਾਸ਼ਤ ਨਾ ਕਰਨ ਯੋਗ ਕਰਾਰ ਦਿੱਤਾ। ਉਹਨਾਂ ਨੇ ਮੰਗ ਕੀਤੀ ਕਿ ਭਾਜਪਾ ਵੀ ਹੰਸ ਰਾਜ ਹੰਸ ਦੇ ਖਿਲਾਫ ਕਾਰਵਾਈ ਕਰੇ ਅਤੇ ਫਰੀਦਕੋਟ ਤੋਂ ਉਹਨਾਂ ਦੀ ਉਮੀਦਵਾਰੀ ਵਾਪਸ ਲਵੇ। ਉਹਨਾਂ ਕਿਹਾ ਕਿ ਜੇਕਰ ਅਜਿਹਾ ਨਾ ਕੀਤਾ ਗਿਆ ਤਾਂ ਪੰਜਾਬੀ ਇਹ ਸਮਝ ਜਾਣਗੇ ਕਿ ਹੰਸ ਰਾਜ ਹੰਸ ਭਾਜਪਾ ਦੀ ਸੋਚ ਦਾ ਮੁਹਾਜ਼ਰਾ ਕਰ ਰਹੇ ਹਨ ਤੇ ਕਿਸਾਨ ਸੰਗਠਨਾਂ ਖਿਲਾਫ ਭਾਜਪਾ ਦੀ ਯੋਜਨਾ ਲਾਗੂ ਕਰਨ ਦੀ ਗੱਲ ਕਰ ਰਹੇ ਹਨ।

Total Views: 128 ,
Real Estate