ਹਾਈ ਟੈਕ ਨਾਕੇ ਤੇ ਨੌਜਵਾਨ ਨੇ ਪੁਲਿਸ ਵਾਲੇ ਤੇ‌ ਚਲਾ ਸਿੱਧੀਆਂ ਦਿੱਤੀਆਂ ਗੋਲੀਆਂ

ਅੰਮ੍ਰਿਤਸਰ ਪਠਾਨਕੋਟ ਰੋਡ ਤੇ ਸਥਿਤ ਬਬਰੀ ਹਾਈਟੈਕ ਚ ਨਾਕੇ ਤੇ ਮੋਟਰਸਾਈਕਲ ਤੇ ਆਏ ਇੱਕ ਨੌਜਵਾਨ ਵੱਲੋਂ ਨਾਕੇ ਤੇ ਮੌਜੂਦ ਪੰਜਾਬ ਪੁਲਿਸ ਦੇ ਇੱਕ ਏ ਐਸ ਆਈ ਤੇ ਸਿੱਧੀਆਂ ਸਿੱਧੀਆਂ ਗੋਲੀਆਂ ਚਲਾਈਆਂ ਗਈਆਂ । ਹਾਲਾਂਕਿ ਏਐਸਆਈ ਬਾਲ ਬਾਲ ਬਚ ਗਿਆ। ਨਾਕੇ ਤੇ ਮੌਜੂਦ ਪੁਲਿਸ ਕਰਮੀਆਂ ਵੱਲੋਂ ਨੌਜਵਾਨ ਨੂੰ ਹਿਰਾਸਤ ਵਿੱਚ ਲੈ ਲਿਆ ਗਿਆ ਹੈ। ਉਸ ਦਾ ਮੋਟਰਸਾਈਕਲ ਵੀ ਪੁਲਿਸ ਨੇ ਕਾਬੂ ਵਿੱਚ ਲੈ ਲਿਆ । ਮੌਕੇ ਤੇ ਡੀਐਸਪੀ ਮੋਹਨ ਸਿੰਘ ਅਤੇ ਥਾਨਾ ਸਦਰ ਦੇ ਐਸਐਚ ਓ ਅਮਨਦੀਪ ਸਿੰਘ ਵੀ ਪਹੁੰਚੇ ਅਤੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਦੱਸਿਆ ਜਾ ਰਿਹਾ ਹੈ ਕਿ ਨੌਜਵਾਨ ਮੋਟਰਸਾਈਕਲ ਤੇ ਕਾਹਨੂੰਵਾਨ ਬਾਈਪਾਸ ਵੱਲੋਂ ਬਹੁਤ ਤੇਜ਼ ਗਤੀ ਨਾਲ ਆ ਰਿਹਾ ਸੀ ਅਤੇ ਕੁਝ ਨੌਜਵਾਨ ਉਸਦਾ ਪਿੱਛਾ ਵੀ ਕਰ ਰਹੇ ਸਨ। ਬੱਬਰੀ ਬਾਈਪਾਸ ਤੇ ਆਕੇ ਉਸ ਦਾ ਮੋਟਰਸਾਈਕਲ ਫਿਸਲ ਗਿਆ ਅਤੇ ਉਹ ਡਿੱਗ ਗਿਆ ਤਾਂ ਨਾਕੇ ਤੇ ਮੌਜੂਦ ਇੱਕ ਏਐਸਆਈ ਵੱਲੋਂ ਉਸ ਨੂੰ ਚੁੱਕਣ ਦੀ ਕੋਸ਼ਸ਼ ਕੀਤੀ ਗਈ ਪਰ ਉਹ ਖੇਤਾਂ ਵੱਲ ਨੂੰ ਦੌੜ ਗਿਆ। ਉਸ ਨੂੰ ਦੌੜਦਾ ਵੇਖ ਨਾਕੇ ਤੇ ਮੌਜੂਦ ਇੱਕ ਹੋਰ ਏਸ਼ੀਆਈ ਸਤਵਿੰਦਰ ਭੱਟੀ ਵੱਲੋਂ ਉਸ ਦਾ ਪਿੱਛਾ ਕੀਤਾ ਗਿਆ । ਏਐਸਆਈ ਨੂੰ ਪਿੱਛੇ ਆਉਂਦਾ ਦੇਖ ਕੇ ਨੌਜਵਾਨ ਵੱਲੋਂ ਆਪਣੇ ਪਿਸਟਲ ਨਾਲ ਹਵਾਈ ਫਾਇਰ ਕੀਤਾ ਗਿਆ ਪਰ ਏਐਸਆਈ ਨੇ ਪਿੱਛਾ ਕਰਨਾ ਨਹੀਂ ਛੱਡਿਆ ਤਾਂ ਉਸ ਵੱਲੋਂ ਦੋ ਸਿੱਧੇ ਸਿੱਧੇ ਫਾਇਰ ਵੀ ਕੀਤੇ ਗਏ । ਬਾਵਜੂਦ ਇਸਦੇ ਉਸ ਨੌਜਵਾਨ ਨੂੰ ਏਐਸਆਈ ਸਤਵਿੰਦਰ ਭੱਟੀ ਵੱਲੋਂ ਮੌਕੇ ਤੇ ਪਹੁੰਚੇ ਨਾਕੇ ਦੇ ਹੋਰ ਪੁਲਿਸ ਕਰਮੀਆਂ ਦੀ ਸਹਾਇਤਾ ਨਾਲ ਕਾਬੂ ਵਿੱਚ ਕਰ ਲਿਆ ਗਿਆ ।

Total Views: 45 ,
Real Estate