ਮੌਸਮ ਵਿਭਾਗ ਨੇ ਪੰਜ ਦਿਨਾਂ ਲਈ ਅੱਤ ਦੀ ਗਰਮੀ ਦਾ ਅਲਰਟ ਜਾਰੀ ਕੀਤਾ ਹੈ। ਹਰਿਆਣਾ-ਪੰਜਾਬ ‘ਚ ਵੀ ਪਾਰਾ ਸਿਖਰਾਂ ਵੱਲ ਜਾ ਰਿਹਾ ਹੈ। ਪੰਜਾਬ ਵਿੱਚ ਪਾਰਾ 46 ਡਿਗਰੀ ਸੈਲਸੀਅਸ ਨੂੰ ਪਾਰ ਕਰ ਗਿਆ ਹੈ। ਇਸ ਕਾਰਨ ਮੌਸਮ ਵਿਭਾਗ ਨੇ ਰੈੱਡ ਅਲਰਟ ਜਾਰੀ ਕੀਤਾ ਹੈ। ਮੌਸਮ ਵਿਭਾਗ ਅਨੁਸਾਰ ਮਈ ਮਹੀਨੇ ਵਿੱਚ ਪੰਜਾਬ ਵਿੱਚ ਵੱਧ ਤੋਂ ਵੱਧ ਤਾਪਮਾਨ ਨੇ ਪਿਛਲੇ 10 ਸਾਲਾਂ ਦਾ ਰਿਕਾਰਡ ਤੋੜ ਦਿੱਤਾ ਹੈ। ਮੰਗਲਵਾਰ ਨੂੰ ਬਠਿੰਡਾ ਵਿੱਚ ਦਿਨ ਦਾ ਤਾਪਮਾਨ 45.4 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਇਸ ਦੌਰਾਨ ਅੱਜ 46.6 ਦੇ ਆਸ-ਪਾਸ ਪਹੁੰਚ ਗਿਆ ਹੈ। ਮੌਸਮ ਵਿਭਾਗ ਵੱਲੋਂ ਪੇਸ਼ੀਨਗੋਈ ਕੀਤੀ ਗਈ ਹੈ ਕਿ ਆਉਣ ਵਾਲੀ 24 ਮਈ ਤੱਕ ਮੌਸਮ ਖੁਸ਼ਕ ਰਹੇਗਾ ਤੇ ਲੂ ਚੱਲਣ ਦੇ ਨਾਲ ਦਿਨ ਦਾ ਪਾਰਾ 45 ਤੋਂ 48 ਡਿਗਰੀ ਸੈਲਸੀਅਸ ਵਿਚਕਾਰ ਬਣਿਆ ਰਹੇਗਾ। ਬਠਿੰਡਾ ਸੂਬੇ ਦਾ ਗਰਮ ਸ਼ਹਿਰ ਬਣਿਆ ਹੋਇਆ ਹੈ। ਬਠਿੰਡਾ ਇਨ੍ਹੀਂ ਦਿਨੀਂ ਰਾਜਸਥਾਨ ਦੇ ਸ਼ਹਿਰ ਜੈਪੁਰ, ਜੋਧਪੁਰ ਅਤੇ ਬੀਕਾਨੇਰ ਨਾਲੋਂ ਵੀ ਗਰਮ ਰਿਹਾ ਹੈ।
Total Views: 106 ,
Real Estate