ਚੋਣ ਕਮਿਸ਼ਨ ਵੱਲੋਂ ਭਾਜਪਾ ਤੇ ਕਾਂਗਰਸ ਨੂੰ ਨਸੀਹਤ

ਚੋਣ ਕਮਿਸ਼ਨ ਨੇ ਸੱਤਾਧਾਰੀ ਭਾਜਪਾ ਤੇ ਵਿਰੋਧੀ ਧਿਰ ਕਾਂਗਰਸ ਨੂੰ ਲੋਕ ਸਭਾ ਚੋਣਾਂ ਵਿਚ ਧਾਰਮਿਕ ਤੇ ਫਿਰਕੂ ਲੀਹਾਂ ’ਤੇ ਪ੍ਰਚਾਰ ਤੋਂ ਬਚਣ ਅਤੇ ਹਥਿਆਰਬੰਦ ਬਲਾਂ ਦੇ ਸਿਆਸੀਕਰਨ ਤੋਂ ਗੁਰੇਜ਼ ਕਰਨ ਦੀ ਨਸੀਹਤ ਦਿੱਤੀ ਹੈ। ਕਮਿਸ਼ਨ ਨੇ ਕਿਹਾ ਕਿ ਉਹ ਚੋਣਾਂ ਵਿਚ ਦੇਸ਼ ਦੇ ਸਮਾਜਿਕ-ਸਭਿਆਚਾਰਕ ਮਾਹੌਲ ਨੂੰ ਨੁਕਸਾਨ ਪਹੁੰਚਾਉਣ ਦੀ ਇਜਾਜ਼ਤ ਨਹੀਂ ਦੇ ਸਕਦਾ। ਕਮਿਸ਼ਨ ਨੇ ਭਾਜਪਾ ਪ੍ਰਧਾਨ ਜੇਪੀ ਨੱਢਾ ਤੇ ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਨੂੰ ਕਿਹਾ ਕਿ ਉਨ੍ਹਾਂ ਦੇ ਸਟਾਰ ਪ੍ਰਚਾਰਕਾਂ ਦੇ ਬਿਆਨ ਇਕ ਖਾਸ ਰੁਝਾਨ ਦੀ ਪਾਲਣਾ ਕਰਦੇ ਹਨ ਤੇ ਅਜਿਹੀ ਵਿਚਾਰ ਚਰਚਾ ਪੈਦਾ ਕਰਦੇ ਹਨ, ਜੋ ਆਦਰਸ਼ ਚੋਣ ਜ਼ਾਬਤੇ ਤੋਂ ਬਾਅਦ ਵੀ ਨੁਕਸਾਨਦਾਇਕ ਹੋ ਸਕਦੇ ਹਨ। ਕਮਿਸ਼ਨ ਨੇ ਇਹ ਟਿੱਪਣੀਆਂ ਇਨ੍ਹਾਂ ਸਿਆਸੀ ਪਾਰਟੀਆਂ ਵੱਲੋਂ ਇਕ ਦੂਜੇ ਖਿਲਾਫ਼ ਦਿੱਤੀਆਂ ਸ਼ਿਕਾਇਤਾਂ ਦੇ ਮੱਦੇਨਜ਼ਰ ਉਨ੍ਹਾਂ ਵੱਲੋਂ ਦਿੱਤੇ ਜਵਾਬਾਂ ’ਤੇ ਕੀਤੀ ਹੈ।

Total Views: 171 ,
Real Estate