ਸਿੰਧੂ ਮਲੇਸ਼ੀਆ ਬੈਡਮਿੰਟਨ ਦੇ ਫਾਈਨਲ ’ਚ ਪੁੱਜੀ

ਦੋ ਵਾਰ ਦੀ ਓਲੰਪਿਕ ਤਮਗਾ ਜੇਤੂ ਪੀਵੀ ਸਿੰਧੂ ਨੇ ਅੱਜ ਇੱਥੇ ਥਾਈਲੈਂਡ ਦੀ ਬੁਸਾਨਨ ਓਂਗਬਾਮਰੂੰਗਫਾਨ ਖ਼ਿਲਾਫ਼ ਸ਼ਾਨਦਾਰ ਜਿੱਤ ਦਰਜ ਕਰਕੇ ਮਲੇਸ਼ੀਆ ਮਾਸਟਰਸ ਬੈਡਮਿੰਟਨ ਦੇ ਫਾਈਨਲ ਵਿਚ ਆਪਣੀ ਜਗ੍ਹਾ ਪੱਕੀ ਕਰ ਲਈ। ਪਿਛਲੇ ਦੋ ਸਾਲਾਂ ਵਿੱਚ ਇੱਕ ਵੀ ਖਿਤਾਬ ਜਿੱਤਣ ਵਿੱਚ ਨਾਕਾਮ ਰਹੀ ਪੰਜਵਾਂ ਦਰਜਾ ਪ੍ਰਾਪਤ ਸਿੰਧੂ ਨੇ ਬੀਡਬਲਿਊਐੱਫ ਵਿਸ਼ਵ ਦੇ ਸੈਮੀਫਾਈਨਲ ਵਿੱਚ 88 ਮਿੰਟ ਤੱਕ ਚੱਲੇ ਮੁਕਾਬਲੇ ਵਿੱਚ ਵਿਸ਼ਵ ਦੀ 20ਵੇਂ ਨੰਬਰ ਦੀ ਖਿਡਾਰਨ ਬੁਸਾਨਨ ਨੂੰ 13-21, 21-16, 21- ਨਾਲ ਹਰਾਇਆ। ਸਿੰਧੂ ਨੇ ਇਸ ਤੋਂ ਪਹਿਲਾਂ 2022 ਸਿੰਗਾਪੁਰ ਓਪਨ ਜਿੱਤਿਆ ਸੀ।

Total Views: 159 ,
Real Estate