ਸ਼੍ਰੋਮਣੀ ਅਕਾਲੀ ਦਲ ਨੇ ਸੀਨੀਅਰ ਆਗੂ ਆਦੇਸ਼ ਪ੍ਰਤਾਪ ਸਿੰਘ ਕੈਰੋਂ ਨੂੰ ਪਾਰਟੀ ਵਿਰੋਧੀ ਗਤੀਵਿਧੀਆਂ ਲਈ ਤੁਰੰਤ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਵਿਚੋਂ ਕੱਢ ਦਿੱਤਾ। ਇਸ ਬਾਰੇ ਫੈਸਲਾ ਪਾਰਟੀ ਦੇ ਸਕੱਤਰ ਜਨਰਲ ਬਲਵਿੰਦਰ ਸਿੰਘ ਭੂੰਦੜ ਨੇ ਪਾਰਟੀ ਦੇ ਸੀਨੀਅਰ ਆਗੂਆਂ ਨਾਲ ਸਲਾਹ ਮਸ਼ਵਰੇ ਤੋਂ ਬਾਅਦ ਲਿਆ। ਇਹ ਫੈਸਲਾ ਪਾਰਟੀ ਦੇ ਖਡੂਰ ਸਾਹਿਬ ਤੋਂ ਉਮੀਦਵਾਰ ਵਿਰਸਾ ਸਿੰਘ ਵਲਟੋਹਾ ਦੀ ਸ਼ਿਕਾਇਤ ਤੋਂ ਬਾਅਦ ਲਿਆ ਗਿਆ ਹੈ।ਆਦੇਸ਼ ਪ੍ਰਤਾਪ ਸਿੰਘ ਕੈਰੋਂ ਪ੍ਰਕਾਸ਼ ਸਿੰਘ ਬਾਦਲ ਦੇ ਜਵਾਈ ਹਨ।
Total Views: 322 ,
Real Estate



















