ਮੰਤਰੀ ਬਲਕਾਰ ਸਿੰਘ ਦੀ Viral Video ‘ਤੇ NCW ਨੇ DG ਪੰਜਾਬ ਨੂੰ ਜਾਰੀ ਕੀਤਾ ਨੋਟਿਸ

ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਬਲਕਾਰ ਸਿੰਘ ਦੀ ਕਥਿਤ ਅਸ਼ਲੀਲ ਵੀਡੀਓ ਵਾਇਰਲ ਹੋਣ ਦਾ ਮਾਮਲਾ ਭਖਦਾ ਜਾ ਰਿਹਾ ਹੈ। ਵੀਡੀਓ ਨੂੰ ਲੈ ਕੇ ਪਹਿਲਾਂ ਹੀ ਜਿਥੇ ਸ਼੍ਰੋਮਣੀ ਅਕਾਲੀ ਦਲ ਸਮੇਤ ਵਿਰੋਧੀ ਪਾਰਟੀਆਂ ਆਮ ਆਦਮੀ ਪਾਰਟੀ ਨੂੰ ਘੇਰ ਰਹੀਆਂ ਹਨ, ਉਥੇ ਹੀ ਹੁਣ ਕੌਮੀ ਮਹਿਲਾ ਕਮਿਸ਼ਨ ਨੇ ਵੀ ਇਸ ਵੀਡੀਓ ਦਾ ਸਖਤ ਨੋਟਿਸ ਲਿਆ ਹੈ। ਕੌਮੀ ਮਹਿਲਾ ਕਮਿਸ਼ਨ ਨੇ ਇਸ ਮਾਮਲੇ ਵਿੱਚ ਪੰਜਾਬ ਦੇ ਡਾਇਰੈਕਟਰ ਜਨਰਲ ਨੂੰ ਨੋਟਿਸ ਜਾਰੀ ਕੀਤਾ ਹੈ।ਕੌਮੀ ਮਹਿਲਾ ਕਮਿਸ਼ਨ ਨੇ ਨੋਟਿਸ ਵਿੱਚ ਭਾਜਪਾ ਆਗੂ ਤੇਜਿੰਦਰ ਸਿੰਘ ਬੱਗਾ ਦੀ ਪੋਸਟ ਦਾ ਹਵਾਲਾ ਦਿੱਤਾ ਹੈ। ਕੌਮੀ ਮਹਿਲਾ ਕਮਿਸ਼ਨ ਨੇ ਲਿਖਿਆ ਹੈ ਕਿ ਪੰਜਾਬ ਦੇ ਕੈਬਨਿਟ ਮੰਤਰੀ ਬਲਕਾਰ ਸਿੰਘ (Balkar Singh video) ਖਿਲਾਫ਼ ਟਵਿੱਟਰ ਪੋਸਟ ‘ਤੇ ਗੰਭੀਰ ਆਰੋਪਾਂ ਕਾਰਨ ਉਹ ਬਹੁਤ ਹੀ ਪਰੇਸ਼ਾਨ ਹੈ।
Total Views: 266 ,
Real Estate