Rajasthan ’ਚ ਗਰਮੀ ਦੇ ਕਹਿਰ ਕਾਰਨ ਇੱਕ BSF ਜਵਾਨ ਦੀ ਮੌਤ

ਰਾਜਸਥਾਨ ‘ਚ ਭਿਆਨਕ ਗਰਮੀ ਅਤੇ ਲੂ ਕਾਰਨ ਭਾਰਤ-ਪਾਕਿਸਤਾਨ ਸਰਹੱਦ ‘ਤੇ ਜੈਸਲਮੇਰ ਜ਼ਿਲ੍ਹੇ ‘ਚ ਬੀਐਸਐਫ ਦੇ ਇੱਕ ਜਵਾਨ ਦੀ ਮੌਤ ਹੋ ਗਈ ਹੈ। ਮੌਤ ਦਾ ਸ਼ੁਰੂਆਤੀ ਕਾਰਨ ਹੀਟ ਸਟ੍ਰੋਕ ਮੰਨਿਆ ਜਾ ਰਿਹਾ ਹੈ। ਮਿਲੀ ਜਾਣਕਾਰੀ ਮੁਤਾਬਿਕ ਇਹ ਫੌਜੀ ਪੱਛਮੀ ਬੰਗਾਲ ਦੇ ਜਲਪਾਈਗੁੜੀ ਦਾ ਰਹਿਣ ਵਾਲਾ ਸੀ।ਹਿਮਾਚਲ ‘ਚ ਹੀਟ ਵੇਵ ਅਲਰਟ ਜਾਰੀ ਹੋਇਆ ਹੈ। ਸ਼ਿਮਲਾ ‘ਚ ਐਤਵਾਰ ਨੂੰ ਸੀਜ਼ਨ ਦਾ ਸਭ ਤੋਂ ਗਰਮ ਦਿਨ ਰਿਹਾ ਹੈ। ਜਿਸ ਨਾਲ ਪਿਛਲੇ 10 ਸਾਲ ਦਾ ਰਿਕਾਰਡ ਟੁੱਟਿਆ ਹੈ। ਸਾਲ 2014 ਤੋਂ ਬਾਅਦ 30.6 ਡਿਗਰੀ ਸੈਲਸੀਅਸ ਤਾਪਮਾਨ ਦਰਜ ਕੀਤਾ ਗਿਆ। ਰਾਜਧਾਨੀ ਸ਼ਿਮਲਾ ਦਾ ਤਾਪਮਾਨ 30.6 ਡਿਗਰੀ ਸੈਲਸੀਅਸ ਦੇ ਨਾਲ ਇਸ ਮੌਸਮ ਦਾ ਸਭ ਤੋਂ ਗਰਮ ਦਿਨ ਰਿਹਾ। ਊਨਾ ਵੀ ਸਭ ਤੋਂ ਗਰਮ ਰਿਹਾ, ਜਿੱਥੇ ਤਾਪਮਾਨ 44.4 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।

Total Views: 41 ,
Real Estate