29 ਮਈ ਅੱਜ ਉਹ ਦਿਨ ਹੈ ਜਿਸ ਦਿਨ ਪੰਜਾਬੀ ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦਾ ਕਤਲ ਕਰ ਦਿੱਤਾ ਗਿਆ ਸੀ। ਸਿੱਧੂ ਮੂਸੇਵਾਲਾ ਦਾ ਜਨਮ 11 ਜੂਨ 1993 ਨੂੰ ਪੰਜਾਬ ਦੇ ਮਾਨਸਾ ਜ਼ਿਲ੍ਹੇ ਦੇ ਪਿੰਡ ਮੂਸਾ ਵਿੱਚ ਇੱਕ ਪੰਜਾਬੀ ਪਰਿਵਾਰ ਵਿੱਚ ਹੋਇਆ ਸੀ। ਅੱਜ ਸਿੱਧੂ ਮੂਸੇਵਾਲਾ ਦੀ ਦੂਜੀ ਬਰਸੀ ਹੈ। 29 ਮਈ 2022 ਨੂੰ ਸਿੱਧੂ ਮੂਸੇਵਾਲਾ ਦਾ ਕਤਲ ਹੋਇਆ ਸੀ। ਇਸ ਵਾਰ ਕਿਹਾ ਜਾ ਰਿਹਾ ਹੈ ਕਿ ਸਿੱਧੂ ਮੂਸੇਵਾਲਾ ਦੀ ਬਰਸੀ ਵੱਡੇ ਪੱਧਰ ਉਤੇ ਨਹੀਂ ਮਨਾਈ ਜਾਵੇਗੀ। ਮਰਹੂਮ ਗਾਇਕ ਦੇ ਪਿਤਾ ਬਲਕੌਰ ਸਿੰਘ ਨੇ ਇਸ ਬਾਰੇ ਜਾਣਕਾਰੀ ਸਾਂਝੀ ਕੀਤੀ ਹੈ।ਬਲਕੌਰ ਸਿੰਘ ਦੇ ਪਰਿਵਾਰ ਨੇ ਕਿਹਾ ਕਿ ਜਦੋਂ ਤੱਕ ਸਿੱਧੂ ਮੂਸੇਵਾਲਾ ਦੇ ਕਾਤਲਾਂ ਨੂੰ ਸਜ਼ਾ ਨਹੀਂ ਮਿਲਦੀ, ਉਦੋਂ ਤੱਕ ਇਨਸਾਫ ਲਈ ਸਾਡੀ ਲੜਾਈ ਜਾਰੀ ਰਹੇਗੀ।
Total Views: 427 ,
Real Estate