ਜਗਮੀਤ ਬਰਾੜ ਤੋਂ ਬਾਅਦ ਅੱਜ ਜਥੇਦਾਰ ਗੁਰਚਰਨ ਸਿੰਘ ਟੌਹੜਾ ਦੇ ਪਰਿਵਾਰ ਨੇ ਵੀ ਅਕਾਲੀ ਦਲ (ਬਾਦਲ) ਦਾ ਲੜ ਫੜ ਲਿਆ ਹੈ।ਸੁਖਬੀਰ ਬਾਦਲ ਨੇ ਟੌਹੜਾ ਪਰਿਵਾਰ ਨੂੰ ਅਕਾਲੀ ਦਲ ਵਿੱਚ ਸ਼ਾਮਲ ਕਰਵਾਇਆ। ਗੁਰਚਰਨ ਸਿੰਘ ਟੌਹੜਾ ਦੀ ਧੀ ਕੁਲਦੀਪ ਕੌਰ ਟੌਹੜਾ ਅਤੇ ਉਨ੍ਹਾਂ ਦੇ ਪਤੀ ਹਰਮੇਲ ਸਿੰਘ ਟੌਹੜਾ ਤੇ ਦੋਵਾਂ ਦੇ ਪੁੱਤਰ ਨੇ ਸੁਖਬੀਰ ਬਾਦਲ ਨੂੰ ਆਪਣਾ ਸਮਰਥਨ ਦਿੱਤਾ ਹੈ। ਦੱਸਣਯੋਗ ਹੈ ਕਿ ਸਾਲ 2017 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਟੌਹੜਾ ਪਰਿਵਾਰ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਿਆ ਸੀ। ਕੁਲਦੀਪ ਕੌਰ ਟੌਹੜਾ ਨੇ ਵਿਧਾਨ ਸਭਾ ਹਲਕਾ ਸਨੌਰ ਤੋਂ ‘ਆਪ’ ਦੀ ਟਿਕਟ ‘ਤੇ ਚੋਣ ਲੜੀ ਸੀ, ਪਰ ਹਾਰ ਗਏ ਸਨ।
Total Views: 146 ,
Real Estate



















