ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਅੱਜ ਡਰੱਗ ਨਾਲ ਸਬੰਧਤ ਮਨੀ ਲਾਂਡਰਿੰਗ ਮਾਮਲੇ ਦੀ ਜਾਂਚ ਸਬੰਧੀ ਵਿਚ ਪੰਜਾਬ ਵਿਚ ਕਈ ਥਾਵਾਂ ‘ਤੇ ਛਾਪੇ ਮਾਰੇ। ਇਸ ਮਾਮਲੇ ਵਿੱਚ ਜਗਦੀਸ਼ ਸਿੰਘ ਉਰਫ਼ ਭੋਲਾ ਮੁੱਖ ਮੁਲਜ਼ਮ ਹੈ। ਸੂਤਰਾਂ ਅਨੁਸਾਰ ਰੂਪਨਗਰ ਜ਼ਿਲ੍ਹੇ ਵਿੱਚ ਕੁੱਲ 13 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ ਗਈ। ਈਡੀ ਵੱਲੋਂ ਆਪਣੀ ਜਾਂਚ ‘ਚ ਸਾਹਮਣੇ ਆਇਆ ਕਿ ਭੋਲਾ ਮਾਮਲੇ ‘ਚ ਏਜੰਸੀ ਵੱਲੋਂ ਕੁਰਕ ਕੀਤੀ ਜ਼ਮੀਨ ‘ਤੇ ‘ਗੈਰ-ਕਾਨੂੰਨੀ’ ਮਾਈਨਿੰਗ ਕੀਤੀ ਜਾ ਰਹੀ ਹੈ। ਇਸ ਕਾਰਨ ਇਹ ਕਾਰਵਾਈ ਕੀਤੀ ਗਈ। ਇਸ ਕਥਿਤ ਗੈਰ-ਕਾਨੂੰਨੀ ਮਾਈਨਿੰਗ ਮਾਮਲੇ ਦੇ ਕੁਝ ਮੁਲਜ਼ਮਾਂ ਵਿੱਚ ਨਸੀਬ ਚੰਦ ਅਤੇ ‘ਸ੍ਰੀ ਰਾਮ ਕਰੱਸ਼ਰ’ ਸ਼ਾਮਲ ਹਨ। ਛਾਪਿਆਂ ਦੌਰਾਨ ਕਰੀਬ 3 ਕਰੋੜ ਰੁਪਏ ਬਰਾਮਦ ਕੀਤੇ ਜਾ ਚੁੱਕੇ ਹਨ।
Total Views: 98 ,
Real Estate