ਭਾਰਤ ਦੇ 8 ਸੂਬਿਆਂ ਵਿਚ ਹੀਟਵੇਵ ਦਾ ਰੈੱਡ ਅਲਰਟ

ਵੀਰਵਾਰ ਨੂੰ ਪੰਜਾਬ, ਹਰਿਆਣਾ-ਚੰਡੀਗੜ੍ਹ-ਦਿੱਲੀ, ਰਾਜਸਥਾਨ, ਬਿਹਾਰ, ਝਾਰਖੰਡ, ਉੜੀਸਾ ਦੇ ਕੁਝ ਹਿੱਸਿਆਂ ‘ਚ ਹੀਟ ਵੇਵ ਦਾ ਰੈੱਡ ਅਲਰਟ ਹੈ। ਇਸ ਦੇ ਨਾਲ ਹੀ ਉੱਤਰ ਪ੍ਰਦੇਸ਼, ਮੱਧ ਪ੍ਰਦੇਸ਼, ਜੰਮੂ ਡਿਵੀਜ਼ਨ, ਹਿਮਾਚਲ ਪ੍ਰਦੇਸ਼, ਮਹਾਰਾਸ਼ਟਰ ਅਤੇ ਛੱਤੀਸਗੜ੍ਹ ਦੇ ਕੁਝ ਹਿੱਸਿਆਂ ਵਿੱਚ ਹੀਟਵੇਵ ਦਾ ਸੰਤਰੀ ਚੇਤਾਵਨੀ ਹੈ।  ਨੌਟਪਾ ਦੇ ਪੰਜਵੇਂ ਦਿਨ ਹਰਿਆਣਾ ਦੇ ਰੋਹਤਕ ਵਿੱਚ ਸਭ ਤੋਂ ਵੱਧ 48.8 ਡਿਗਰੀ ਤਾਪਮਾਨ ਦਰਜ ਕੀਤਾ ਗਿਆ। ਬੁੱਧਵਾਰ ਨੂੰ ਮੌਸਮ ਵਿਭਾਗ ਨੇ ਜਾਣਕਾਰੀ ਦਿੱਤੀ ਸੀ ਕਿ ਦਿੱਲੀ ਦੇ ਮੁੰਗੇਸ਼ਪੁਰ ਵਿੱਚ ਤਾਪਮਾਨ 52.3 ਡਿਗਰੀ ਤੱਕ ਪਹੁੰਚ ਗਿਆ ਹੈ।

Total Views: 62 ,
Real Estate