ਅੰਤਰਰਾਸ਼ਟਰੀ ਵਿਦਿਆਰਥੀਆਂ ਨੂੰ ਫ਼ਰਜ਼ੀ ਦਾਖ਼ਲਾ ਪੱਤਰ ਜਾਰੀ ਕਰਕੇ ਕੈਨੇਡੀਅਨ ਵੀਜ਼ਾ ਦਵਾਉਣ ਦੇ ਮਾਮਲੇ ਵਿਚ ਗ੍ਰਿਫ਼ਤਾਰ ਭਾਰਤੀ ਇਮੀਗ੍ਰੇਸ਼ਨ ਏਜੰਟ ਬ੍ਰਿਜੇਸ਼ ਮਿਸ਼ਰਾ ਨੇ ਵੈਨਕੂਵਰ ਦੀ ਅਦਾਲਤ ਵਿਚ ਦੋਸ਼ ਕਬੂਲ ਲਏ ਹਨ।
37 ਸਾਲ ਦੇ ਬ੍ਰਿਜੇਸ਼ ਮਿਸ਼ਰਾ ਨੂੰ ਪਿਛਲੇ ਸਾਲ ਜੂਨ ਵਿਚ ਸਰੀ ਤੋਂ ਗ੍ਰਿਫ਼ਤਾਰ ਕੀਤਾ ਗਿਆ ਸੀ। ਉਹ ਟੂਰਿਸਟ ਵੀਜ਼ਾ ‘ਤੇ ਕੈਨੇਡਾ ਆਇਆ ਸੀ ਅਤੇ ਗ੍ਰਿਫ਼ਤਾਰੀ ਦੇ ਸਮੇਂ ਉਸਦਾ ਵੀਜ਼ਾ ਐਕਸਪਾਇਰ ਹੋ ਚੁੱਕਾ ਸੀ।
ਮਿਸ਼ਰਾ ‘ਤੇ ਦੋਸ਼ ਸਨ ਕਿ ਉਸਨੇ ਸਾਲ 2016 ਤੋਂ 2020 ਦੇ ਦਰਮਿਆਨ ਕਿੰਨੇ ਹੀ ਭਾਰਤੀ ਵਿਦਿਆਰਥੀਆਂ ਨੂੰ ਕੈਨੇਡੀਅਨ ਕਾਲਜਾਂ ਅਤੇ ਯੂਨੀਵਰਸਿਟੀਆਂ ਦੇ ਜਾਅਲੀ ਦਾਖ਼ਲਾ ਪੱਤਰ ਪ੍ਰਦਾਨ ਕੀਤੇ ਸਨ।
ਬੁੱਧਵਾਰ ਨੂੰ, ਬ੍ਰਿਜੇਸ਼ ਨੇ ਕੈਨੇਡਾ ਦੇ ਇਮੀਗ੍ਰੇਸ਼ਨ ਐਂਡ ਰਿਫਿਊਜੀ ਪ੍ਰੋਟੈਕਸ਼ਨ ਐਕਟ ਨਾਲ ਸਬੰਧਤ ਤਿੰਨ ਦੋਸ਼ਾਂ ਲਈ ਜੁਰਮ ਕਬੂਲਿਆ, ਜਿਸ ਵਿੱਚ ਗਲਤ ਬਿਆਨਬਾਜ਼ੀ ਅਤੇ ਗਲਤ ਜਾਣਕਾਰੀ ਦੇਣ ਦੇ ਦੋਸ਼ ਸ਼ਾਮਲ ਹਨ।
ਅਦਾਲਤ ਵਿਚ ਬ੍ਰਿਜੇਸ਼ ਨੇ ਕਿਹਾ, “ਮੈਂ ਮੁਆਫ਼ੀ ਚਾਹੁੰਦਾ ਹਾਂ। ਮੈਂ ਅਤੀਤ ਨੂੰ ਨਹੀਂ ਬਦਲ ਸਕਦਾ, ਪਰ ਮੈਂ ਯਕੀਨ ਦਵਾਉਂਦਾ ਹਾਂ ਕਿ ਮੈਂ ਭਵਿੱਖ ਵਿਚ ਅਜਿਹਾ ਨਹੀਂ ਕਰਾਂਗਾ”।ਜਿਸ ਤੇ ਉਸ ਨੂੰ 3 ਸਾਲ ਦੀ ਸਜ਼ਾ ਸੁਣਾਈ ਗਈ ਹੈ ।
ਅੰਤਰਰਾਸ਼ਟਰੀ ਵਿਦਿਆਰਥੀਆਂ ਨਾਲ ਧੋਖਾਧੜੀ ਦੇ ਮਾਮਲੇ ਚ ਭਾਰਤੀ ਇਮੀਗ੍ਰੇਸ਼ਨ ਏਜੰਟ ਨੇ ਦੋਸ਼ ਕਬੂਲੇ ,3 ਸਾਲ ਦੀ ਸਜ਼ਾ
Total Views: 213 ,
Real Estate