64 ਕਰੋੜ ਵੋਟਰਾਂ ਨੇ ਬਣਾਇਆ ਰਿਕਾਰਡ : ਮੁੱਖ ਚੋਣ ਕਮਿਸ਼ਨਰ

ਲੋਕ ਸਭਾ ਚੋਣਾਂ ਦੇ ਸੱਤ ਗੇੜਾਂ ਦੀ ਵੋਟਿੰਗ ਤੋਂ ਬਾਅਦ ਵੋਟਾਂ ਦੀ ਗਿਣਤੀ ਭਲਕੇ 4 ਜੂਨ ਨੂੰ ਹੋਵੇਗੀ। ਇਸ ਤੋਂ ਪਹਿਲਾਂ ਚੋਣ ਕਮਿਸ਼ਨ ਨੇ ਸੋਮਵਾਰ ਨੂੰ ਪ੍ਰੈੱਸ ਕਾਨਫਰੰਸ ਕੀਤੀ। ਇਸ ਦੌਰਾਨ ਚੋਣ ਕਮਿਸ਼ਨ ਨੇ ਖੜ੍ਹੇ ਹੋ ਕੇ ਲੋਕ ਸਭਾ ਚੋਣਾਂ 2024 ਵਿੱਚ ਭਾਗ ਲੈਣ ਵਾਲੇ ਸਾਰੇ ਵੋਟਰਾਂ ਨੂੰ ਵਧਾਈ ਦਿੱਤੀ। ਮੀਡੀਆ ਨੂੰ ਸੰਬੋਧਨ ਕਰਦਿਆਂ ਮੁੱਖ ਚੋਣ ਕਮਿਸ਼ਨਰ ਰਾਜੀਵ ਕੁਮਾਰ ਨੇ ਕਿਹਾ ਕਿ ਅਸੀਂ 642 ਮਿਲੀਅਨ ਵੋਟਰਾਂ ਦਾ ਵਿਸ਼ਵ ਰਿਕਾਰਡ ਬਣਾਇਆ ਹੈ। ਇਹ ਸਾਰੇ ਜਘ7 ਦੇਸ਼ਾਂ ਦੇ ਵੋਟਰਾਂ ਦਾ 1.5 ਗੁਣਾ ਅਤੇ 27 ਈਯੂ ਦੇਸ਼ਾਂ ਦੇ ਵੋਟਰਾਂ ਦਾ 2.5 ਗੁਣਾ ਹੈ। ਉਨ੍ਹਾਂ ਕਿਹਾ “ਭਾਰਤ ਨੇ ਲੋਕ ਸਭਾ ਚੋਣਾਂ ਵਿੱਚ 31.2 ਕਰੋੜ ਔਰਤਾਂ ਸਮੇਤ 64.2 ਕਰੋੜ ਵੋਟਰਾਂ ਦੀ ਸ਼ਮੂਲੀਅਤ ਨਾਲ ਇੱਕ ਵਿਸ਼ਵ ਰਿਕਾਰਡ ਬਣਾਇਆ। ਸੀਈਸੀ ਰਾਜੀਵ ਕੁਮਾਰ ਨੇ ਸੋਸ਼ਲ ਮੀਡੀਆ ‘ਤੇ ਚੋਣ ਕਮਿਸ਼ਨਰਾਂ ਨੂੰ ‘ਲਾਪਤਾ ਜੈਂਟਲਮੈਨ ‘ ਕਹਿੰਦੇ ਹੋਏ ਕਿਹਾ, ਅਸੀਂ ਹਮੇਸ਼ਾ ਇੱਥੇ ਸੀ, ਕਦੇ ਗਾਇਬ ਨਹੀਂ ਹੋਏ, ਦੁਨੀਆ ਦੀ ਸਭ ਤੋਂ ਵੱਡੀ ਚੋਣ ਪ੍ਰਕਿਰਿਆ ਵਿੱਚ 68,000 ਤੋਂ ਵੱਧ ਨਿਗਰਾਨੀ ਟੀਮਾਂ, 1.5 ਕਰੋੜ ਪੋਲਿੰਗ ਅਤੇ ਸੁਰੱਖਿਆ ਕਰਮਚਾਰੀ ਸ਼ਾਮਲ ਸਨ,2024 ਦੀਆਂ ਲੋਕ ਸਭਾ ਚੋਣਾਂ ਲਈ ਤਕਰੀਬਨ ਚਾਰ ਲੱਖ ਵਾਹਨ, 135 ਵਿਸ਼ੇਸ਼ ਰੇਲ ਗੱਡੀਆਂ ਅਤੇ 1,692 ਹਵਾਈ ਉਡਾਣਾਂ ਦੀ ਵਰਤੋਂ ਕੀਤੀ ਗਈ ਸੀ,2019 ਦੀਆਂ 540 ਦੇ ਮੁਕਾਬਲੇ 2024 ਦੀਆਂ ਆਮ ਚੋਣਾਂ ਵਿੱਚ ਸਿਰਫ਼ 39 ਮੁੜ ਪੋਲ ਹੋਈਆਂ,ਜੰਮੂ ਅਤੇ ਕਸ਼ਮੀਰ ਵਿੱਚ ਚਾਰ ਦਹਾਕਿਆਂ ਵਿੱਚ ਸਭ ਤੋਂ ਵੱਧ ਮਤਦਾਨ ਹੋਇਆ, ਕੁੱਲ ਮਿਲਾ ਕੇ 58.58 ਪ੍ਰਤੀਸ਼ਤ ਅਤੇ ਘਾਟੀ ਵਿੱਚ 51.05 ਪ੍ਰਤੀਸ਼ਤ ਮਤਦਾਨ ਹੋਇਆ, 2024 ਦੀਆਂ ਚੋਣਾਂ ਦੌਰਾਨ 10,000 ਕਰੋੜ ਰੁਪਏ ਨਕਦ, ਮੁਫ਼ਤ ਤੋਹਫ਼ੇ, ਨਸ਼ੀਲੇ ਪਦਾਰਥਾਂ ਅਤੇ ਸ਼ਰਾਬ ਸਮੇਤ ਜ਼ਬਤ ਕੀਤੇ ਗਏ ਸਨ, 2019 ਵਿੱਚ ਇਹ ਅੰਕੜਾ 3,500 ਕਰੋੜ ਰੁਪਏ ਸੀ, ਆਮ ਚੋਣਾਂ ਦੌਰਾਨ ਚੋਣ ਜ਼ਾਬਤੇ ਦੀ ਉਲੰਘਣਾ ਦੀਆਂ 495 ਸ਼ਿਕਾਇਤਾਂ ਵਿੱਚੋਂ 90 ਫੀਸਦੀ ਤੋਂ ਵੱਧ ਦਾ ਨਿਪਟਾਰਾ ਕੀਤਾ ਗਿਆ,ਚੋਣ ਪ੍ਰਕਿਰਿਆ ਨੂੰ ਸੁਚਾਰੂ ਬਣਾਉਣ ਲਈ, ਚੋਣ ਕਮਿਸ਼ਨ ਨੇ ਚੋਟੀ ਦੇ ਨੇਤਾਵਾਂ ਨੂੰ ਨੋਟਿਸ ਜਾਰੀ ਕੀਤੇ, ਕਈਆਂ ਵਿਰੁੱਧ ਐਫਆਈਆਰ ਦਰਜ ਕੀਤੀਆਂ ਅਤੇ ਉੱਚ ਅਧਿਕਾਰੀਆਂ ਦੇ ਤਬਾਦਲੇ ਕੀਤੇ,ਚੋਣ ਜ਼ਾਬਤਾ ਦੌਰਾਨ ਸਾਰੇ ਵਿਕਾਸ ਕਾਰਜ ਠੱਪ ਹੋ ਜਾਂਦੇ ਸਨ, ਚੋਣ ਕਮਿਸ਼ਨ ਨੇ 95-98 ਪ੍ਰਤੀਸ਼ਤ ਪ੍ਰੋਜੈਕਟਾਂ ਵਿੱਚ ਅਰਜ਼ੀ ਦੇ 48 ਘੰਟਿਆਂ ਦੇ ਅੰਦਰ ਮਨਜ਼ੂਰੀ ਦੇ ਦਿੱਤੀ ਸੀ।”

Total Views: 153 ,
Real Estate