
ਕਾਂਗਰਸ ਵਰਕਿੰਗ ਕਮੇਟੀ ਦੇ ਮੈਂਬਰਾਂ ਨੇ ਸ਼ਨੀਵਾਰ ਨੂੰ ਇੱਕ ਮਤਾ ਪਾਸ ਕਰਕੇ ਰਾਹੁਲ ਗਾਂਧੀ ਨੂੰ ਲੋਕ ਸਭਾ ਵਿੱਚ ਪਾਰਟੀ ਦਾ ਨੇਤਾ ਨਿਯੁਕਤ ਕੀਤਾ। ਕਾਂਗਰਸ CWC ਦੀ ਮੀਟਿੰਗ ਤੋਂ ਬਾਅਦ ਕਾਂਗਰਸ ਨੇਤਾ ਕੇਸੀ ਵੇਣੂਗੋਪਾਲ ਨੇ ਕਿਹਾ ਕਿ ਸੀਡਬਲਯੂਸੀ (ਕਾਂਗਰਸ ਵਰਕਿੰਗ ਕਮੇਟੀ) ਨੇ ਸਰਬਸੰਮਤੀ ਨਾਲ ਰਾਹੁਲ ਗਾਂਧੀ ਨੂੰ ਲੋਕ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਦਾ ਅਹੁਦਾ ਸੰਭਾਲਣ ਦੀ ਬੇਨਤੀ ਕੀਤੀ। ਕਾਂਗਰਸ ਵਰਕਿੰਗ ਕਮੇਟੀ (ਸੀਡਬਲਿਊਸੀ) ਨੇ ਸ਼ਨਿਚਰਵਾਰ ਨੂੰ ਸਰਬਸੰਮਤੀ ਨਾਲ ਰਾਹੁਲ ਗਾਂਧੀ ਨੂੰ ਅਪੀਲ ਕੀਤੀ ਕਿ ਉਹ ਲੋਕ ਸਭਾ ’ਚ ਵਿਰੋਧੀ ਧਿਰ ਦੇ ਆਗੂ ਦੀ ਜ਼ਿੰਮੇਵਾਰੀ ਸੰਭਾਲਣ। ਇਸ ਦੇ ਜਵਾਬ ’ਚ ਰਾਹੁਲ ਨੇ ਕਿਹਾ ਕਿ ਉਹ ਛੇਤੀ ਹੀ ਕੋਈ ਫ਼ੈਸਲਾ ਲੈਣਗੇ। ਸੀਡਬਲਿਊਸੀ ਦੀ ਮੀਟਿੰਗ ਦੀ ਪ੍ਰਧਾਨਗੀ ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਨੇ ਕੀਤੀ ਜਿਸ ’ਚ ਸੋਨੀਆ ਗਾਂਧੀ, ਰਾਹੁਲ ਗਾਂਧੀ, ਪ੍ਰਿਯੰਕਾ ਗਾਂਧੀ ਵਾਡਰਾ ਅਤੇ ਹੋਰ ਆਗੂ ਵੀ ਹਾਜ਼ਰ ਸਨ। ਮੀਟਿੰਗ ਦੌਰਾਨ ਲੋਕ ਸਭਾ ਚੋਣਾਂ ’ਚ ਪਾਰਟੀ ਦੇ ਪ੍ਰਦਰਸ਼ਨ ਦੀ ਸ਼ਲਾਘਾ ਕੀਤੀ ਗਈ ਪਰ ਇਹ ਵੀ ਫ਼ੈਸਲਾ ਲਿਆ ਗਿਆ ਕਿ ਜਿਨ੍ਹਾਂ ਸੂਬਿਆਂ ’ਚ ਕਾਰਗੁਜ਼ਾਰੀ ਮਾੜੀ ਰਹੀ ਹੈ, ਉਨ੍ਹਾਂ ਲਈ ਵੱਖੋ-ਵੱਖਰੀਆਂ ਕਮੇਟੀਆਂ ਬਣਾ ਕੇ ਕਾਂਗਰਸ ਨੂੰ ਮਜ਼ਬੂਤ ਕਰਨ ਦੇ ਕਦਮ ਚੁੱਕੇ ਜਾਣਗੇ।



















