ਮੋਦੀ ਅੱਜ ਤੀਜੀ ਵਾਰ ਬਣਨਗੇ ਪ੍ਰਧਾਨ ਮੰਤਰੀ,ਕਾਂਗਰਸੀਆਂ ਨੂੰ ਨਹੀਂ ਸੱਦਿਆ ?

ਪ੍ਰਧਾਨ ਮੰਤਰੀ ਦੇ ਅਹੁਦੇ ਲਈ ਨਾਮਜ਼ਦ ਨਰਿੰਦਰ ਮੋਦੀ ਲਗਾਤਾਰ ਤੀਜੀ ਵਾਰ ਐਤਵਾਰ ਨੂੰ ਅਹੁਦੇ ਅਤੇ ਰਾਜ਼ਦਾਰੀ ਦਾ ਹਲਫ਼ ਲੈਣਗੇ ਅਤੇ ਉਹ ਦੇਸ਼ ਦੇ ਪਹਿਲੇ ਪ੍ਰਧਾਨ ਮੰਤਰੀ ਜਵਾਹਰ ਲਾਲ ਨਹਿਰੂ ਤੋਂ ਬਾਅਦ ਇਹ ਉਪਲਬਧੀ ਹਾਸਲ ਕਰਨ ਵਾਲੇ ਦੂਜੇ ਸਿਆਸੀ ਆਗੂ ਹੋਣਗੇ। ਇਸ ਵਿਚਾਲੇ, ਨਵੀਂ ਸਰਕਾਰ ਵਿੱਚ ਕੌਮੀ ਜਮਹੂਰੀ ਗੱਠਜੋੜ (ਐੱਨਡੀਏ) ਦੇ ਵੱਖ-ਵੱਖ ਭਾਈਵਾਲਾਂ ਵਾਸਤੇ ਮੰਤਰੀ ਮੰਡਲ ਵਿੱਚ ਹਿੱਸੇਦਾਰੀ ਨੂੰ ਲੈ ਕੇ ਭਾਜਪਾ ਲੀਡਰਸ਼ਿਪ ਅਤੇ ਸਹਿਯੋਗੀ ਪਾਰਟੀਆਂ ਵਿਚਾਲੇ ਡੂੰਘੀ ਚਰਚਾ ਚੱਲ ਰਹੀ ਹੈ।ਅਮਿਤ ਸ਼ਾਹ ਅਤੇ ਰਾਜਨਾਥ ਸਿੰਘ ਤੋਂ ਇਲਾਵਾ ਪਾਰਟੀ ਪ੍ਰਧਾਨ ਜੇਪੀ ਨੱਢਾ ਵਰਗੇ ਸੀਨੀਅਰ ਭਾਜਪਾ ਆਗੂ ਸਰਕਾਰ ਵਿੱਚ ਨੁਮਾਇੰਦਗੀ ਨੂੰ ਲੈ ਕੇ ਤੇਲਗੂ ਦੇਸਮ ਪਾਰਟੀ ਦੇ ਐੱਨ ਚੰਦਰਬਾਬੂ ਨਾਇਡੂ, ਜੇਡੀ(ਯੂ) ਦੇ ਨਿਤੀਸ਼ ਕੁਮਾਰ ਅਤੇ ਸ਼ਿਵ ਸੈਨਾ ਦੇ ਏਕਨਾਥ ਸ਼ਿੰਦੇ ਸਣੇ ਸਹਿਯੋਗੀ ਪਾਰਟੀਆਂ ਨਾਲ ਮਸ਼ਵਰਾ ਕਰ ਰਹੇ ਹਨ।
ਕਾਂਗਰਸ ਜਨਰਲ ਸਕੱਤਰ ਜੈਰਾਮ ਰਮੇਸ਼ ਨੇ ਕਿਹਾ ਹੈ ਕਿ ਪਾਰਟੀ ਦੇ ਆਗੂਆਂ ਨੂੰ ਨਰਿੰਦਰ ਮੋਦੀ ਦੇ ਪ੍ਰਧਾਨ ਮੰਤਰੀ ਵਜੋਂ ਭਲਕੇ ਹਲਫ਼ ਲੈਣ ਵਾਲੇ ਸਮਾਗਮ ਲਈ ਕੋਈ ਸੱਦਾ ਨਹੀਂ ਮਿਲਿਆ ਹੈ। ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਚਲਾਉਣ ਦਾ ਸਿਆਸੀ ਅਤੇ ਨੈਤਿਕ ਹੱਕ ਗੁਆ ਚੁੱਕੇ ਹਨ ਕਿਉਂਕਿ ਲੋਕ ਸਭਾ ਚੋਣਾਂ ’ਚ ਲੋਕਾਂ ਨੇ ਉਨ੍ਹਾਂ ਨੂੰ ਫ਼ਤਵਾ ਨਹੀਂ ਦਿੱਤਾ ਹੈ।

Total Views: 124 ,
Real Estate