ਪੰਜਾਬੀ ਵਿਦਿਆਰਥੀ ਦਾ ਸਰੀ ‘ਚ ਕਤ.ਲ

ਲੁਧਿਆਣਾ ਤੋਂ ਕੈਨੇਡਾ ਪੜ੍ਹਨ ਗਏ ਵਿਦਿਆਰਥੀ ਦਾ ਸ਼ਰੀ ਸ਼ਹਿਰ ਗੋਲੀ ਮਾਰ ਕੇ ਕਤਲ ਕਰ ਦਿੱਤਾ ਗਿਆ ਹੈ। ਨੌਜਵਾਨ ਨੂੰ ਗੋਲੀ ਕਿਉਂ ਮਾਰੀ ਗਈ, ਇਸ ਦਾ ਕਾਰਨ ਅਜੇ ਪਤਾ ਨਹੀਂ ਲੱਗ ਸਕਿਆ ਹੈ। ਮ੍ਰਿਤਕ ਵਿਦਿਆਰਥੀ ਲੁਧਿਆਣਾ ਦੇ ਰਿਸ਼ੀ ਨਗਰ ਦਾ ਰਹਿਣ ਵਾਲਾ ਸੀ।ਮ੍ਰਿਤਕ ਦੀ ਪਛਾਣ ਯੁਵਰਾਜ ਗੋਇਲ ਵਜੋਂ ਹੋਈ ਹੈ ਜਿਸ ਦੀ ਉਮਰ 28 ਸਾਲ ਹੈ। ਯੁਵਰਾਜ ਗੋਇਲ ਦਾ ਕੋਈ ਅਪਰਾਧਿਕ ਰਿਕਾਰਡ ਨਹੀਂ ਸੀ । ਉਹ ਕੈਨੇਡਾ ਦੇ ਸਰੀ ਵਿਚ ਰਹਿੰਦਾ ਸੀ ਤੇ ਆਪਣੇ ਪਰਿਵਾਰ ਦਾ ਇਕਲੌਤਾ ਪੁੱਤ ਸੀ। ਯੁਵਰਾਜ ਅਜੇ ਕੁਆਰਾ ਸੀ ਤੇ ਬੀਤੇ ਸ਼ਾਮ ਹੀ ਉਸ ਦੇ ਪਰਿਵਾਰ ਨੂੰ ਸੂਚਨਾ ਮਿਲੀ ਸੀ ਕਿ ਯੁਵਰਾਜ ਜਿਸ ਘਰ ਵਿਚ ਕਿਰਾਏ ਦੇ ਮਕਾਨ ਵਿਚ ਰਹਿੰਦਾ ਸੀ ਉਥੇ ਹੀ ਕੁਝ ਹਥਿਆਰਬੰਦ ਨੌਜਵਾਨ ਨੇ ਉਸ ਨੂੰ ਗੋਲੀਆਂ ਮਾਰ ਦਿੱਤੀਆਂ।

Total Views: 193 ,
Real Estate