ਫਰੀਦਕੋਟ ਤੋਂ ਇਲਾਵਾ ਪੰਜ ਜ਼ਿਲਿਆਂ ਮੁਕਤਸਰ, ਬਠਿੰਡਾ, ਮਾਨਸਾ, ਫਾਜ਼ਿਲਕਾ ਅਤੇ ਫਿਰੋਜ਼ਪੁਰ ਵਿੱਚ ਝੋਨੇ ਦੀ ਲੁਆਈ ਦਾ ਕੰਮ 11 ਜੂਨ ਤੋਂ ਸ਼ੁਰੂ ਹੋਏਗਾ, ਜਿਸ ਵਾਸਤੇ ਸਾਰੇ ਪ੍ਰਬੰਧ ਕਰ ਲਏ ਗਏ ਹਨ। ਸਾਉਣੀ ਫਸਲਾਂ ਦੀ ਬਿਜਾਈ ਲਈ ਕੀਤੇ ਗਏ ਪ੍ਰਬੰਧਾਂ ਬਾਰੇ ਜਾਣਕਾਰੀ ਦਿੰਦਿਆਂ ਡਾ. ਅਮਰੀਕ ਸਿੰਘ ਮੁੱਖ ਖੇਤੀਬਾੜੀ ਅਫਸਰ ਨੇ ਦੱਸਿਆ ਕਿ ਜ਼ਿਲਾ ਫਰੀਦਕੋਟ ਵਿੱਚ ਤਕਰੀਬਨ ਇੱਕ ਲੱਖ ਪੰਦਰਾਂ ਹਜ਼ਾਰ ਹੈਕਟੇਅਰ ਰਕਬੇ ਵਿੱਚ ਝੋਨੇ ਦੀ ਕਾਸਤ ਕੀਤੀ ਜਾਵੇਗੀ। ਉਨਾਂ ਦੱਸਿਆ ਕਿ ਜਲ ਸਰੋਤ ਵਿਭਾਗ ਪੰਜਾਬ ਸਰਕਾਰ ਵੱਲੋਂ ਨਹਿਰਾਂ ਅੰਦਰ ਪਾਣੀ ਦਾ ਪ੍ਰਬੰਧ ਵੀ ਕਰ ਦਿੱਤਾ ਗਿਆ ਜੋ ਇੱਕ ਦੋ ਦਿਨਾਂ ਵਿੱਚ ਸੂਹਿਆਂ ਵਿੱਚ ਪਹੁੰਚ ਜਾਵੇਗਾ।
Total Views: 122 ,
Real Estate