40 ਭਾਰਤੀਆਂ ਦੀ ਮੌਤ ਮਗਰੋਂ ਵਿਦੇਸ਼ ਰਾਜ ਮੰਤਰੀ ਕੁਵੈਤ ਰਵਾਨਾ , ਮ੍ਰਿਤਕਾਂ ਦੇ ਪਰਿਵਾਰਾਂ ਲਈ 2-2 ਲੱਖ ਰੁਪਏ ਦੇਣ ਦਾ ਐਲਾਨ

ਕੁਵੈਤ ਦੇ ਮੰਗਫ ਇਲਾਕੇ ਵਿਚ ਲੇਬਰ ਹਾਊਸਿੰਗ ਸੁਸਾਇਟੀ ਵਿਚ ਲੱਗੀ ਭਿਆਨਕ ਅੱਗ ਵਿਚ 40 ਭਾਰਤੀਆਂ ਦੀ ਮੌਤ ਹੋ ਗਈ ਤੇ 50 ਤੋਂ ਜ਼ਿਆਦਾ ਜ਼ਖ਼ਮੀ ਹੋ ਗਏ।ਘਟਨਾ ਵਾਪਰਨ ਤੋਂ ਬਾਅਦ ਵਿਦੇਸ਼ ਰਾਜ ਮੰਤਰੀ ਕੀਰਤੀ ਵਰਧਨ ਸਿੰਘ ਕੁਵੈਤ ਰਵਾਨਾ ਹੋ ਗਏ ਹਨ ਤਾਂ ਜੋ ਉਥੇ ਜ਼ਖ਼ਮੀਆਂ ਦੀ ਮਦਦ ਕੀਤੀ ਜਾ ਸਕੇ ਤੇ ਮਰਨ ਵਾਲਿਆਂ ਦੀਆਂ ਮ੍ਰਿਤਕ ਦੇਹਾਂ ਭਾਰਤ ਭੇਜੀਆਂ ਜਾ ਸਕਣ।ਅਗਜ਼ਨੀ ਹਾਦਸੇ ਮਗਰੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਹਾਲਾਤ ਦੀ ਸਮੀਖਿਆ ਵਾਸਤੇ ਮੀਟਿੰਗ ਕੀਤੀ ਅਤੇ ਮ੍ਰਿਤਕ ਭਾਰਤੀਆਂ ਦੇ ਪਰਿਵਾਰਾਂ ਲਈ 2-2 ਲੱਖ ਰੁਪਏ ਦੀ ਐਕਸ ਗ੍ਰੇਸ਼ੀਆ ਰਾਹਤ ਦੇਣ ਦਾ ਐਲਾਨ ਕੀਤਾ ਹੈ।

Total Views: 74 ,
Real Estate