ਨਹਿਰਾਂ-ਨਦੀਆਂ ‘ਚ ਨਹਾਉਣ ‘ਤੇ ਲੱਗੀ ਪਾਬੰਦੀ, DC ਵੱਲੋਂ ਸਖਤ ਹੁਕਮ ਜਾਰੀ

ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਮੈਜਿਸਟਰੇਟ ਲੁਧਿਆਣਾ ਸਾਕਸ਼ੀ ਸਾਹਨੀ ਨੇ ਫੌਜਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲਾ ਲੁਧਿਆਣਾ ਦੀ ਹੱਦ ਅੰਦਰ ਸਖਤੀ ਦੇ ਹੁਕਮ ਜਾਰੀ ਕੀਤੇ ਹਨ। ਉਨ੍ਹਾਂ ਜ਼ਿਲ੍ਹੇ ਅੰਦਰ ਵਗਦੀਆਂ ਨਹਿਰਾਂ/ਨਦੀਆਂ/ਚੋਣਾਂ ਆਦਿ ਵਿੱਚ ਨਹਾਉਣ ’ਤੇ ਮੁਕੰਮਲ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ।ਜ਼ਿਲ੍ਹਾ ਮੈਜਿਸਟਰੇਟ ਸਾਹਨੀ ਨੇ ਆਪਣੇ ਹੁਕਮਾਂ ਵਿੱਚ ਕਿਹਾ ਕਿ ਗਰਮੀ ਦਾ ਮੌਸਮ ਹੋਣ ਕਾਰਨ ਬੱਚੇ/ਨੌਜਵਾਨ ਗਰਮੀ ਤੋਂ ਰਾਹਤ ਪਾਉਣ ਲਈ ਅਕਸਰ ਨਹਿਰਾਂ/ਨਦੀਆਂ/ਚੌਆਂ ਆਦਿ ਵਿੱਚ ਨਹਾਉਣ ਦੀ ਕੋਸ਼ਿਸ਼ ਕਰਦੇ ਹਨ। ਉਨ੍ਹਾਂ ਅੱਗੇ ਕਿਹਾ ਕਿ ਇਸ ਸੀਜ਼ਨ ਦੌਰਾਨ ਨਹਿਰਾਂ/ਨਦੀਆਂ ਵਿੱਚ ਪਾਣੀ ਬਹੁਤ ਤੇਜ਼ ਰਫ਼ਤਾਰ ਨਾਲ ਵਗਦਾ ਹੈ ਅਤੇ ਤੇਜ਼ ਵਹਾਅ ਕਾਰਨ ਜਾਨੀ ਨੁਕਸਾਨ ਹੋਣ ਦਾ ਖਤਰਾ ਬਣਿਆ ਰਹਿੰਦਾ ਹੈ।

Total Views: 73 ,
Real Estate