ਸੋਮਵਾਰ ਨੂੰ ਕਾਂਗਰਸ ਪਾਰਟੀ ਨੇ ਐਲਾਨ ਕਰ ਦਿੱਤਾ ਕਿ ਪ੍ਰਿਯੰਕਾ ਗਾਂਧੀ ਕੇਰਲ ਦੇ ਵਾਇਨਾਡ ਲੋਕ ਸਭਾ ਹਲਕੇ ਤੋਂ ਚੋਣ ਲੜਨਗੇ।4 ਜੂਨ ਨੂੰ ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਜਦੋਂ ਯੂਪੀ ਦੀ ਰਾਏਬਰੇਲੀ ਅਤੇ ਕੇਰਲ ਦੀ ਵਾਇਨਾਡ ਸੀਟ ਤੋਂ ਜੇਤੂ ਘੋਸ਼ਿਤ ਕੀਤੇ ਗਏ ਉਦੋਂ ਇਹ ਤੈਅ ਹੋ ਗਿਆ ਸੀ ਕਿ ਉਨ੍ਹਾਂ ਨੂੰ ਇੱਕ ਸੀਟ ਛੱਡਣੀ ਪਵੇਗੀ।ਸੋਮਵਾਰ ਸ਼ਾਮ ਨੂੰ ਕਾਂਗਰਸ ਦੇ ਪ੍ਰਧਾਨ ਮਲਿਕਾਰਜੁਨ ਖੜਗੇ ਨੇ ਕਿਹਾ ਕਿ ਰਾਹੁਲ ਰਾਏਬਰੇਲੀ ਸੀਟ ਤੋਂ ਸੰਸਦ ਮੈਂਬਰ ਰਹਿਣਗੇ ਅਤੇ ਵਾਇਨਾਡ ਛੱਡਣਗੇ। ਉਨ੍ਹਾਂ ਨੇ ਇਹ ਐਲਾਨ ਵੀ ਕਰ ਦਿੱਤਾ ਕਿ ਵਾਇਨਾਡ ਸੀਟ ਤੋਂ ਪ੍ਰਿਯੰਕਾ ਗਾਂਧੀ ਉਮੀਦਵਾਰ ਹੋਣਗੇ।ਪ੍ਰਿਯੰਕਾ ਗਾਂਧੀ ਨੇ ਪਾਰਟੀ ਦੇ ਫ਼ੈਸਲੇ ਨੂੰ ਪ੍ਰਵਾਨ ਕਰਦੇ ਹੋਏ ਕਿਹਾ, “ਮੈਂ ਵਾਇਨਾਡ ਦੇ ਲੋਕਾਂ ਨੂੰ ਆਪਣੇ ਭਰਾ ਦੀ ਗ਼ੈਰ-ਹਾਜ਼ਰੀ ਦਾ ਅਹਿਸਾਸ ਨਹੀਂ ਹੋਣ ਦਿਆਂਗੀ।”
Total Views: 44 ,
Real Estate