ਪੰਜਾਬ ਸਰਕਾਰ ਨੇ ਆਂਗਣਵਾੜੀ ਵਰਕਰ ਤੇ ਇਸਤਰੀ ਅਕਾਲੀ ਦਲ ਦੀ ਪ੍ਰਧਾਨ ਹਰਗੋਬਿੰਦ ਕੌਰ ਦੀਆਂ ਸੇਵਾਵਾਂ ਕੀਤੀਆਂ ਖ਼ਤਮ

ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ ਅਧੀਨ ਪਿੰਡ ਚੱਕ ਕਾਲਾ ਸਿੰਘ ਵਾਲਾ ਦੇ ਆਂਗਣਵਾੜੀ ਸੈਂਟਰ ’ਚ ਬਤੌਰ ਆਂਗਣਵਾੜੀ ਵਰਕਰ 34 ਸਾਲ ਬੇਦਾਗ ਸੇਵਾਵਾਂ ਦੇਣ ਵਾਲੀ ਆਂਗਣਵਾੜੀ ਵਰਕਰ ਹਰਗੋਬਿੰਦ ਕੌਰ ਜੋ ਆਂਗਣਵਾੜੀ ਇੰਪਲਾਈਜ਼ ਫੈਡਰੇਸ਼ਨ ਆਫ਼ ਇੰਡੀਆ ਦੇ ਕੌਮੀ ਪ੍ਰਧਾਨ ਅਤੇ ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਦੇ ਸੂਬਾ ਪ੍ਰਧਾਨ ਹਨ ਨੂੰ ਸਬੰਧਿਤ ਮਹਿਕਮੇ ਵੱਲੋਂ ਉਹਨਾਂ ਦੀਆਂ ਸੇਵਾਵਾਂ ਖ਼ਤਮ ਕਰਨ ਚਿੱਠੀ ਭੇਜੀ ਗਈ ਹੈ। ਡਾਇਰੈਕਟਰ ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ ਦੇ ਪੱਤਰ ਨੰਬਰ ਆਈ ਸੀ ਡੀ ਐਸ 2023/1996-2163 ਤਹਿਤ ਬਾਲ ਵਿਕਾਸ ਪ੍ਰੋਜੈਕਟ ਅਫ਼ਸਰ ਸ੍ਰੀ ਮੁਕਤਸਰ ਸਾਹਿਬ ਦੇ ਦਸਤਖਤਾਂ ਹੇਠ ਇਹ ਚਿੱਠੀ ਭੇਜੀ ਗਈ ਹੈ।
ਮਹਿਕਮੇ ਵੱਲੋਂ ਦੋਸ਼ ਇਹ ਲਗਾਇਆ ਗਿਆ ਹੈ ਕਿ ਹਰਗੋਬਿੰਦ ਕੌਰ ਨੇ ਛੁੱਟੀਆਂ ਵੱਧ ਲਈਆਂ ਹਨ ਜਿਸ ਕਰਕੇ ਆਂਗਣਵਾੜੀ ਸੈਂਟਰ ਦਾ ਕੰਮ ਪ੍ਰਭਾਵਿਤ ਹੋਇਆ ਹੈ। ਅਸਲ ’ਚ ਸਚਿਆਈ ਇਹ ਹੈ ਕਿ ਪੰਜਾਬ ਸਰਕਾਰ ਬੇਹੱਦ ਬੁਖਲਾਹਟ ’ਚ ਆਈ ਹੋਈ ਹੈ । ਕਿਉਂਕਿ ਹਰਗੋਬਿੰਦ ਕੌਰ ਨੂੰ ਸ਼੍ਰੋਮਣੀ ਅਕਾਲੀ ਦਲ ਵੱਲੋਂ ਇਸਤਰੀ ਅਕਾਲੀ ਦਲ ਦੇ ਕੌਮੀ ਪ੍ਰਧਾਨ ਬਣਾ ਦਿੱਤਾ ਗਿਆ ਸੀ।

Total Views: 12 ,
Real Estate