ਤਾਮਿਲ ਨਾਡੂ ਦੇ ਕੱਲਾਕੁਰਿਚੀ ਜ਼ਿਲ੍ਹੇ ਦੇ ਕਰੁਨਾਪੁਰਮ ਖੇਤਰ ਵਿੱਚ ਸ਼ਰਾਬ ਪੀਣ ਕਾਰਨ 34 ਲੋਕਾਂ ਦੀ ਮੌਤ ਹੋ ਗਈ। ਅਧਿਕਾਰੀਆਂ ਨੇ ਦੱਸਿਆ ਕਿ ਜ਼ਹਿਰੀਲੀ ਸ਼ਰਾਬ ਪੀਣ ਕਾਰਨ 100 ਤੋਂ ਵੱਧ ਲੋਕ ਬਿਮਾਰ ਹਨ। ਉਨ੍ਹਾਂ ਦਾ ਵੱਖ-ਵੱਖ ਹਸਪਤਾਲਾਂ ਵਿੱਚ ਇਲਾਜ ਚੱਲ ਰਿਹਾ ਹੈ। ਤਾਮਿਲ ਨਾਡੂ ਦੇ ਮੁੱਖ ਮੰਤਰੀ ਐੱਮਕੇ ਸਟਾਲਿਨ ਨੇ ਕਿਹਾ, ‘‘ਕੱਲਾਕੁਰਿਚੀ ਵਿੱਚ ਇਹ ਘਟਨਾ ਨਹੀਂ ਵਾਪਰਨੀ ਚਾਹੀਦੀ ਸੀ ਅਤੇ ਇਸ ਨਾਲ ਮੈਨੂੰ ਡੂੰਘਾ ਦੁੱਖ ਪੁੱਜਾ ਹੈ।’’ ਉਨ੍ਹਾਂ ਕਿਹਾ, ‘ਮਿਥਾਨੌਲ ਵਾਲੀ ਦੇਸੀ ਸ਼ਰਾਬ ਪੀਣ ਕਾਰਨ 34 ਲੋਕਾਂ ਦੀ ਮੌਤ ਹੋ ਗਈ।’’ ਉਨ੍ਹਾਂ ਘਟਨਾ ਦੀ ਜਾਂਚ ਲਈ ਇੱਕ ਮੈਂਬਰੀ ਕਮਿਸ਼ਨ ਬਣਾਉਣ ਅਤੇ ਮ੍ਰਿਤਕਾਂ ਦੇ ਪਰਿਵਾਰਾਂ ਨੂੰ ਦਸ-ਦਸ ਲੱਖ ਰੁਪਏ ਦੇਣ ਦਾ ਐਲਾਨ ਕੀਤਾ। ਇਸ ਮਾਮਲੇ ਸਬੰਧੀ ਚਾਰ ਜਣਿਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਸਟਾਲਿਨ ਨੇ ਅਧਿਕਾਰੀਆਂ ਨੂੰ ਹਸਪਤਾਲਾਂ ਵਿੱਚ ਇਲਾਜ ਕਰਵਾ ਰਹੇ ਲੋਕਾਂ ਦੀ ਵਿਸ਼ੇਸ਼ ਦੇਖਭਾਲ ਕਰਨ ਦਾ ਨਿਰਦੇਸ਼ ਦਿੱਤਾ ਹੈ। ਮੁੱਖ ਮੰਤਰੀ ਨੇ ਇਸ ਸਥਿਤੀ ਦੀ ਸਮੀਖਿਆ ਲਈ ਸਬੰਧਤ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਉਨ੍ਹਾਂ ਮਾਮਲੇ ਦੀ ਜਾਂਚ ਲਈ ਮਦਰਾਸ ਹਾਈ ਕੋਰਟ ਦੇ ਸੇਵਾਮੁਕਤ ਜੱਜ ਬੀ ਗੋਕੁਲਦਾਸ ਦੀ ਅਗਵਾਈ ਵਿੱਚ ਇੱਕ ਮੈਂਬਰੀ ਕਮਿਸ਼ਨ ਬਣਾਉਣ ਦਾ ਵੀ ਨਿਰਦੇਸ਼ ਦਿੱਤਾ ਹੈ।
ਜ਼ਹਿਰੀਲੀ ਸ਼ਰਾਬ ਪੀਣ ਕਾਰਨ 34 ਮੌਤਾਂ
Total Views: 112 ,
Real Estate