ਵੱਡੀ ਅਫੀਮ ਬਰਾਮਦਗੀ; ਫਾਜ਼ਿਲਕਾ ਤੋਂ 66 ਕਿੱਲੋ ਅਫੀਮ ਸਮੇਤ ਦੋ ਕਾਬੂ

ਫਾਜ਼ਿਲਕਾ ਪੁਲਿਸ ਨੇ ਝਾਰਖੰਡ ਤੋਂ ਚੱਲ ਰਹੇ ਅੰਤਰ-ਰਾਜੀ ਅਫੀਮ ਤਸਕਰੀ ਸਿੰਡੀਕੇਟ ਦਾ ਪਰਦਾਫਾਸ਼ ਕਰਦਿਆਂ ਦੋ ਵੱਡੇ ਨਸ਼ਾ ਤਸਕਰਾਂ ਨੂੰ ਗ੍ਰਿਫਤਾਰ ਕਰਕੇ ਦਹਾਕੇ ਦੀ ਸਭ ਤੋਂ ਵੱਡੀ ਅਫ਼ੀਮ ਬਰਾਮਦਗੀ ਕੀਤੀ ਹੈ। ਇਹ ਜਾਣਕਾਰੀ ਦਿੰਦਿਆਂ ਪੰਜਾਬ ਦੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਗੌਰਵ ਯਾਦਵ ਨੇ ਦੱਸਿਆ ਕਿ ਉਕਤ ਮੁਲਜ਼ਮਾਂ ਪਾਸੋਂ 66 ਕਿਲੋ ਅਫੀਮ ਬਰਾਮਦ ਕੀਤੀ ਗਈ ਹੈ, ਜਿਸ ਨੂੰ ਉਨ੍ਹਾਂ ਨੇ ਆਪਣੀ ਮਾਰੂਤੀ ਸਵਿਫਟ ਕਾਰ ਦੇ ਹੇਠਾਂ ਵਿਸ਼ੇਸ਼ ਤੌਰ ‘ਤੇ ਤਿਆਰ ਕੀਤੇ ਖਾਨਿਆਂ ਵਿੱਚ ਲੁਕਾ ਕੇ ਰੱਖਿਆ ਹੋਇਆ ਸੀ।ਫੜੇ ਗਏ ਵਿਅਕਤੀਆਂ ਦੀ ਪਛਾਣ ਸੁਖਯਾਦ ਸਿੰਘ ਉਰਫ ਯਾਦ ਵਾਸੀ ਪਿੰਡ ਦਲਮੀਰ ਖੇੜਾ ਅਤੇ ਜਗਰਾਜ ਸਿੰਘ ਵਾਸੀ ਪਿੰਡ ਭੰਮਾ ਸਿੰਘ ਵਾਲਾ, ਫਿਰੋਜ਼ਪੁਰ ਵਜੋਂ ਹੋਈ ਹੈ। ਪੁਲਿਸ ਟੀਮਾਂ ਨੇ ਮੁਲਜ਼ਮਾਂ ਕੋਲੋਂ ਵੱਡੀ ਮਾਤਰਾ ਵਿੱਚ ਅਫੀਮ ਬਰਾਮਦ ਕਰਨ ਤੋਂ ਇਲਾਵਾ ਉਨ੍ਹਾਂ ਦੇ ਕਬਜ਼ੇ ਵਿੱਚੋਂ 40,000 ਰੁਪਏ ਦੀ ਡਰੱਗ ਮਨੀ, 400 ਗ੍ਰਾਮ ਸੋਨਾ, ਸਵਿਫਟ ਕਾਰ (ਪੀਬੀ 05 ਏਸੀ 5015) ਅਤੇ ਇੱਕ ਟਰੈਕਟਰ ਵੀ ਜ਼ਬਤ ਕੀਤਾ ਹੈ।

Total Views: 142 ,
Real Estate