ਬਠਿੰਡਾ ਅਤੇ ਫ਼ਿਰੋਜ਼ਪੁਰ ਸੀਟਾਂ ਬਾਰੇ ਅਕਾਲੀਆਂ ਦਾ ਫੈਸਲਾ ਕੱਲ੍ਹ

ਅਕਾਲੀ ਦਲ(ਬਾਦਲ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਹੈ ਕਿ ਬਠਿੰਡਾ ਅਤੇ ਫ਼ਿਰੋਜ਼ਪੁਰ ਸੀਟਾਂ ‘ਤੇ ਅਕਾਲੀ ਉਮੀਦਵਾਰਾਂ ਦਾ ਐਲਾਨ ਕੱਲ੍ਹ ਸਵੇਰੇ ਕਰ ਦਿੱਤਾ ਜਾਵੇਗਾ। ਸੰਗਰੂਰ ਦੇ ਅਕਲੀ ਵਰਕਰਾਂ ਨੂੰ ਮਿਲਣ ਪਹੁੰਚੇ ਬਾਦਲ ਨੇ ਕਿਹਾ ਕਿ ਕੱਲ੍ਹ ਪ੍ਰਕਾਸ਼ ਸਿੰਘ ਬਾਦਲ ਇਨ੍ਹਾਂ ਸੀਟਾਂ ‘ਤੇ ਉਮੀਦਵਾਰਾਂ ਦਾ ਐਲਾਨ ਕਰਨਗੇ। ਬਠਿੰਡਾ ਤੇ ਫਿਰੋਜਪੁਰ ਤੋਂ ਕਾਂਗਰਸ ਨੇ ਆਪਣੇ ਪੱਤੇ ਪਹਿਲਾਂ ਹੀ ਖੋਲ੍ਹ ਦਿੱਤੇ ਹਨ । ਬਠਿੰਡਾ ਤੋਂ ਕਾਂਗਰਸ ਨੇ ਗਿੱਦੜਬਾਹਾ ਤੋਂ ਵਿਧਾਇਕ ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ ਮੈਦਾਨ ‘ਚ ਉਤਾਰਿਆ ਹੈ । ਫਿਰੋਜਪੁਰ ਤੋਂ ਮੌਜੂਦਾ ਅਕਾਲੀ ਸੰਸਦ ਮੈਂਬਰ ਤੇ ਤਾਜਾ-ਤਾਜਾ ਕਾਂਗਰਸੀ ਬਣੇ ਸ਼ੇਰ ਸਿੰਘ ਘੁਬਾਇਆ ਨੂੰ ਕਾਂਗਰਸ ਨੇ ਆਪਣਾ ਉਮੀਦਵਾਰ ਐਲਾਨਿਆ ਹੈ ।

Total Views: 316 ,
Real Estate