BSNL 4ਜੀ ਅਤੇ 5ਜੀ ਸੇਵਾਵਾਂ ਦੀ ਕਮੀ ਕਾਰਨ ਨਿੱਜੀ ਦੂਰਸੰਚਾਰ ਕੰਪਨੀਆਂ ਨਾਲ ਮੁਕਾਬਲਾ ਕਰਨ ’ਚ ਅਸਮਰੱਥ

ਸਰਕਾਰੀ ਦੂਰਸੰਚਾਰ ਕੰਪਨੀ BSNL 4ਜੀ ਅਤੇ 5ਜੀ ਸੇਵਾਵਾਂ ਦੀ ਕਮੀ ਕਾਰਨ ਨਿੱਜੀ ਦੂਰਸੰਚਾਰ ਕੰਪਨੀਆਂ ਨਾਲ ਮੁਕਾਬਲਾ ਕਰਨ ’ਚ ਅਸਮਰੱਥ ਹੈ ਅਤੇ ਇਨ੍ਹਾਂ ਮੋਬਾਈਲ ਸੇਵਾ ਪ੍ਰਦਾਤਾਵਾਂ ’ਤੇ ਟੈਰਿਫ ਵਧਾਉਣ ’ਤੇ ਕੋਈ ਪਾਬੰਦੀ ਨਹੀਂ ਹੈ। ਇਹ ਗੱਲ BSNL ਦੀ ਟਰੇਡ ਯੂਨੀਅਨ ਨੇ ਕਹੀ ਹੈ। ਯੂਨੀਅਨ ਨੇ ਮੰਗਲਵਾਰ ਨੂੰ ਕੇਂਦਰੀ ਸੰਚਾਰ ਮੰਤਰੀ ਜਯੋਤੀਰਾਦਿੱਤਿਆ ਸਿੰਧੀਆ ਨੂੰ ਲਿਖੀ ਚਿੱਠੀ ’ਚ ਕਿਹਾ ਕਿ ਨਿੱਜੀ ਦੂਰਸੰਚਾਰ ਕੰਪਨੀਆਂ ਰਿਲਾਇੰਸ ਜੀਓ, ਭਾਰਤੀ ਏਅਰਟੈੱਲ ਅਤੇ ਵੋਡਾਫੋਨ-ਆਈਡੀਆ ਵਲੋਂ ਹਾਲ ਹੀ ’ਚ ਦਰਾਂ ’ਚ ਕੀਤਾ ਗਿਆ ਵਾਧਾ ਗੈਰ-ਵਾਜਬ ਹੈ ਕਿਉਂਕਿ ਉਹ ਮੁਨਾਫਾ ਕਮਾਉਣ ਵਾਲੀਆਂ ਕੰਪਨੀਆਂ ਹਨ। ਇਸ ਤੋਂ ਪਹਿਲਾਂ ਨਿੱਜੀ ਦੂਰਸੰਚਾਰ ਸੇਵਾ ਪ੍ਰਦਾਤਾ BSNL ਨਾਲ ਮੁਕਾਬਲੇ ਕਾਰਨ ਮਨਮਰਜ਼ੀ ਨਾਲ ਦਰਾਂ ਵਧਾਉਣ ਤੋਂ ਝਿਜਕਦੇ ਸਨ। ਪਰ ਹੁਣ ਸਥਿਤੀ ਬਦਲ ਗਈ ਹੈ। BSNL ਅੱਜ ਤਕ ਅਪਣੀਆਂ 4ਜੀ ਅਤੇ 5ਜੀ ਸੇਵਾਵਾਂ ਸ਼ੁਰੂ ਨਹੀਂ ਕਰ ਸਕੀ ਹੈ, ਨਿੱਜੀ ਕੰਪਨੀਆਂ ਨਾਲ ਮੁਕਾਬਲਾ ਕਰਨ ’ਚ ਅਸਮਰੱਥ ਹੈ ਅਤੇ ਇਸ ਤਰ੍ਹਾਂ ਦਰਾਂ ’ਚ ਵਾਧੇ ਨੂੰ ਠੋਸ ਤਰੀਕੇ ਨਾਲ ਰੋਕਣ ਦੇ ਯੋਗ ਨਹੀਂ ਹੈ।

Total Views: 4 ,
Real Estate