ਫੌਜ ਦੇ ਟਰੱਕ ‘ਤੇ ਅੱ.ਤਵਾਦੀ ਹਮਲੇ ‘ਚ ਸ਼ਹੀਦ ਹੋਣ ਵਾਲੇ ਜਵਾਨਾਂ ਦੀ ਗਿਣਤੀ ਹੋਈ 5

ਜੰਮੂ-ਕਸ਼ਮੀਰ ਦੇ ਕਠੂਆ ਜ਼ਿਲੇ ‘ਚ ਸੋਮਵਾਰ ਦੁਪਹਿਰ ਨੂੰ ਅੱਤਵਾਦੀਆਂ ਨੇ ਫੌਜ ਦੇ ਇਕ ਟਰੱਕ ‘ਤੇ ਹਮਲਾ ਕਰ ਦਿੱਤਾ, ਜਿਸ ‘ਚ 5 ਜਵਾਨ ਸ਼ਹੀਦ ਹੋ ਗਏ ਅਤੇ 5 ਹੋਰ ਜ਼ਖਮੀ ਹੋ ਗਏ। ਛੇ ਜ਼ਖ਼ਮੀ ਫ਼ੌਜੀਆਂ ਨੂੰ ਫ਼ੌਜੀ ਹਸਪਤਾਲ ਦਾਖ਼ਲ ਕਰਵਾਇਆ ਗਿਆ ਹੈ। ਇਹ ਹਮਲਾ ਬਿੱਲਾਵਰ ਤਹਿਸੀਲ ਦੇ ਲੋਈ ਮਲਹਾਰ ਦੇ ਬਦਨੋਟਾ ਪਿੰਡ ਵਿੱਚ ਦੁਪਹਿਰ ਕਰੀਬ 3.30 ਵਜੇ ਹੋਇਆ। ਇਹ ਪਿੰਡ ਕਠੂਆ ਜ਼ਿਲ੍ਹਾ ਹੈੱਡਕੁਆਰਟਰ ਤੋਂ 120 ਕਿਲੋਮੀਟਰ ਦੂਰ ਹੈ ਅਤੇ ਡੋਡਾ ਜ਼ਿਲ੍ਹੇ ਦੇ ਨਾਲ ਲੱਗਦੇ ਜ਼ਿਲ੍ਹੇ ਦੀ ਸੀਮਾ ਦੇ ਨਾਲ ਸਥਿਤ ਹੈ।

Total Views: 8 ,
Real Estate