10 ਜੁਲਾਈ ਨੂੰ ਜਲੰਧਰ ਪੱਛਮੀ ਵਿਧਾਨ ਸਭਾ ਸੀਟ ‘ਤੇ ਹੋਈ ਜ਼ਿਮਨੀ ਚੋਣ ਦਾ ਨਤੀਜਾ ਆ ਰਿਹਾ ਹੈ। ਵੋਟਾਂ ਦੀ ਗਿਣਤੀ ਸਵੇਰੇ 8 ਵਜੇ ਸ਼ੁਰੂ ਹੋ ਚੁੱਕੀ ਹੈ। ਪਹਿਲਾ ਰੁਝਾਨ ਸਵੇਰੇ 9 ਵਜੇ ਆਵੇਗਾ। ਜਲੰਧਰ ਪਛਮੀ ਸੀਟ ਉਤੇ ਭਾਜਪਾ ਵੱਲੋਂ ਸਾਬਕਾ ਵਿਧਾਇਕ ਸ਼ੀਤਲ ਅੰਗੁਰਾਲ, ‘ਆਪ’ ਵੱਲੋਂ ਸਾਬਕਾ ਭਾਜਪਾ ਮੰਤਰੀ ਦੇ ਪੁੱਤਰ ਮਹਿੰਦਰ ਭਗਤ ਅਤੇ ਕਾਂਗਰਸ ਵੱਲੋਂ ਸਾਬਕਾ ਸੀਨੀਅਰ ਡਿਪਟੀ ਮੇਅਰ ਸੁਰਿੰਦਰ ਕੌਰ ਜਦਕਿ ਅਕਾਲੀ ਦਲ ਵੱਲੋਂ ਸੁਰਜੀਤ ਕੌਰ ਚੋਣ ਮੈਦਾਨ ਵਿੱਚ ਹਨ। ਮੋਹਿੰਦਰ ਭਗਤ ਪਹਿਲੇ ਨੰਬਰ ਤੇ ਅੱਗੇ ਹਨ । ਦੂਜੇ ਨੰਬਰ ਉਤੇ ਕਾਂਗਰਸ ਦੀ ਸੁਰਿੰਦਰ ਕੌਰ ਹਨ ਅਤੇ ਤੀਜੇ ਨੰਬਰ ਉਤੇ ਭਾਜਪਾ ਦੇ ਸ਼ੀਤਲ ਅੰਗੁਰਾਲ ਹਨ।
Total Views: 43 ,
Real Estate