ਅੱ.ਤ.ਵਾਦੀਆਂ ਅਤੇ ਸੁਰੱਖਿਆ ਬਲਾਂ ਵਿਚਾਲੇ ਗੋ.ਲੀਬਾਰੀ, ਫ਼ੌਜੀ ਅਫ਼ਸਰ ਸਮੇਤ 4 ਜਵਾਨ ਸ਼ਹੀਦ

ਰਾਸ਼ਟਰੀ ਰਾਈਫਲਜ਼ ਅਤੇ ਜੰਮੂ-ਕਸ਼ਮੀਰ ਪੁਲਿਸ ਸੋਮਵਾਰ ਦੇਰ ਸ਼ਾਮ ਤੋਂ ਡੋਡਾ ਸ਼ਹਿਰ ਤੋਂ ਲਗਭਗ 55 ਕਿਲੋਮੀਟਰ ਦੂਰ ਡੀਸਾ ਜੰਗਲੀ ਖੇਤਰ ਦੇ ਧਾਰੀ ਗੋਟੇ ਉਰਰਬਾਗੀ ਵਿੱਚ ਤਲਾਸ਼ੀ ਮੁਹਿੰਮ ਚਲਾ ਰਹੀ ਸੀ।ਇਸ ਦੌਰਾਨ ਅੱਤਵਾਦੀਆਂ ਨੇ ਗੋਲੀਬਾਰੀ ਕੀਤੀ। ਜਦੋਂ ਅੱਤਵਾਦੀ ਭੱਜਣ ਲੱਗੇ ਤਾਂ ਜਵਾਨਾਂ ਨੇ ਉਨ੍ਹਾਂ ਦਾ ਪਿੱਛਾ ਕੀਤਾ। ਇਲਾਕੇ ‘ਚ ਸੰਘਣੇ ਦਰੱਖਤਾਂ ਕਾਰਨ ਅੱਤਵਾਦੀ ਸੁਰੱਖਿਆ ਬਲਾਂ ਨੂੰ ਚਕਮਾ ਦਿੰਦੇ ਰਹੇ। ਸੋਮਵਾਰ ਰਾਤ ਕਰੀਬ 9 ਵਜੇ ਜੰਗਲ ‘ਚ ਫਿਰ ਗੋਲੀਬਾਰੀ ਹੋਈ। ਗੋਲੀਬਾਰੀ ‘ਚ 5 ਜਵਾਨ ਗੰਭੀਰ ਰੂਪ ਨਾਲ ਜ਼ਖਮੀ ਹੋ ਗਏ। ਇਨ੍ਹਾਂ ਵਿੱਚੋਂ ਇੱਕ ਫ਼ੌਜੀ ਅਫ਼ਸਰ ਸਮੇਤ ਚਾਰ ਦੀ ਮੌਤ ਹੋ ਗਈ।

Total Views: 194 ,
Real Estate