ਕਰਨ ਔਜਲਾ ਹਾਦਸੇ ਦਾ ਸ਼ਿਕਾਰ, ਗਰਦਨ ਟੁੱਟਣ ਤੋਂ ਬਚੀ

ਪੰਜਾਬੀ ਗਾਇਕ ਕਰਨ ਔਜਲਾ ਇੱਕ ਹਾਦਸੇ ਦਾ ਸ਼ਿਕਾਰ ਹੋ ਗਏ ਇਹ ਘਟਨਾ ਸ਼ੂਟਿੰਗ ਦੌਰਾਨ ਵਾਪਰੀ ਹੈ। ਇਸ ਗੱਲ ਦੀ ਜਾਣਕਾਰੀ ਉਨ੍ਹਾਂ ਨੇ ਖੁਦ ਆਪਣੇ ਸੋਸ਼ਲ ਮੀਡੀਆ ਅਕਾਊਂਟ ‘ਤੇ ਵੀਡੀਓ ‘ਚ ਦਿੱਤੀ ਹੈ। ਵੀਡੀਓ ‘ਚ ਦੇਖਿਆ ਜਾ ਰਿਹਾ ਹੈ ਕਿ ਉਸ ਦੀ ਟਰੈਕਿੰਗ ਕਾਰ ਪਲਟ ਗਈ, ਜਿਸ ਕਾਰਨ ਉਹ ਜ਼ਖਮੀ ਹੋ ਗਿਆ।ਇਹ ਘਟਨਾ ਉਦੋਂ ਵਾਪਰੀ ਜਦੋਂ ਉਹ ਵਿਦੇਸ਼ ਵਿੱਚ ਆਪਣੇ ਇੱਕ ਗੀਤ ਦੀ ਸ਼ੂਟਿੰਗ ਕਰ ਰਹੇ ਸਨ। ਖੁਸ਼ਕਿਸਮਤੀ ਰਹੀ ਕਿ ਇਸ ਹਾਦਸੇ ‘ਚ ਉਸ ਨੂੰ ਜ਼ਿਆਦਾ ਸੱਟ ਨਹੀਂ ਲੱਗੀ। ਕਰਨ ਔਜਲਾ  ਨੇ ਸੋਸ਼ਲ ਮੀਡੀਆ ਪੋਸਟ ‘ਤੇ ਲਿਖਿਆ ਹੈ, ‘ਸ਼ੂਟਿੰਗ ਦੌਰਾਨ ਮੇਰੀ ਗਰਦਨ ਲਗਭਗ ਟੁੱਟਣ ਦੀ ਕਗਾਰ ‘ਤੇ ਸੀ, ਪਰ ਖੁਸ਼ਕਿਸਮਤੀ ਨਾਲ ਮੈਂ ਬਚ ਗਿਆ।’

Total Views: 122 ,
Real Estate