ਸੰਨੀ ਦਿਓਲ ਬਣਿਆ ਭਾਜਪਾਈ : ਹੰਸ ਰਾਜ ਨੂੰ ਭਾਜਪਾ ਦੀ ਦਿੱਲੀ ਤੋਂ ਟਿਕਟ

ਆਦਾਕਾਰ ਸੰਨੀ ਦਿਓਲ ਅੱਜ ਭਾਰਤੀ ਜਨਤਾ ਪਾਰਟੀ ਵਿਚ ਸ਼ਾਮਲ ਹੋ ਗਏ। ਉਹ ਅੱਜ ਭਾਜਪਾ ਦੇ ਮੁੱਖ ਦਫ਼ਤਰ ਦਿੱਲੀ ਵਿਖੇ ਪਾਰਟੀ ਵਿਚ ਸ਼ਾਮਲ ਹੋਏ। ਉਨ੍ਹਾਂ ਨੇ ਨਿਰਮਲਾ ਸੀਤਾਰਮਨ ਅਤੇ ਪੀਊਸ਼ ਗੋਇਲ ਦੀ ਹਾਜ਼ਰੀ ਵਿਚ ਭਾਜਪਾ ਮੈਂਬਰਸ਼ਿਪ ਲਈ।ਮੰਨਿਆ ਜਾ ਰਿਹਾ ਹੈ ਕਿ ਪਾਰਟੀ ਉਹਨਾਂ ਨੂੰ ਗੁਰਦਾਸਪੁਰ ਤੋਂ ਚੋਣ ਮੈਦਾਨ ‘ਚ ਉਤਾਰ ਸਕਦੀ ਹੈ।
ਦਿੱਲੀ ਵਿੱਚ ਭਾਜਪਾ ਨੇ ਭਾਰਤੀ ਜਨਤਾ ਪਾਰਟੀ ਨੇ ਅੱਜ ਦਿੱਲੀ ‘ਚ ਆਪਣਾ ਆਖਰੀ ਉਮੀਦਵਾਰ ਚੋਣ ਮੈਦਾਨ ‘ਚ ਉਤਾਰ ਦਿੱਤਾ ਹੈ। ਦਰਅਸਲ ਭਾਜਪਾ ਨੇ ਉੱਤਰ-ਪੱਛਮੀ ਦਿੱਲੀ ਤੋਂ ਗਾਇਕ ਹੰਸ ਰਾਜ ਹੰਸ ਨੂੰ ਟਿਕਟ ਦੇ ਦਿੱਤੀ ਹੈ।ਇਸ ਤੋਂ ਪਹਿਲਾਂ ਪਾਰਟੀ ਦਿੱਲੀ ਦੀਆਂ ਸਾਰੀਆਂ ਸੀਟਾਂ ਤੋਂ ਉਮੀਦਵਾਰ ਐਲਾਨ ਚੁੱਕੀ ਹੈ।

Total Views: 169 ,
Real Estate