ਭਾਰਤ ਸਰਕਾਰ ਨੇ ਸੋਨਾ ਅਤੇ ਚਾਂਦੀ ਤੋਂ ਕਸਟਮ ਡਿਊਟੀ ਘਟਾਈ


ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਬਜਟ ਪੇਸ਼ ਕਰਦਿਆਂ ਕਿਹਾ ਕਿ ਮੋਬਾਈਲ ਫ਼ੋਨਾਂ ਅਤੇ ਉਪਕਰਨਾਂ ਦਾ ਘਰੇਲੂ ਉਤਪਾਦਨ ਵਧਿਆ ਹੈ, ਇਸ ਲਈ ਮੋਬਾਈਲ ਫ਼ੋਨਾਂ ਅਤੇ ਮੋਬਾਈਲ ਚਾਰਜਰਾਂ ’ਤੇ ਕਸਟਮ ਡਿਊਟੀ ਘਟਾਈ ਜਾਵੇਗੀ। ਇਸ ਦੇ ਨਾਲ ਹੀ ਕੈਂਸਰ ਦੇ ਮਰੀਜ਼ਾਂ ਲਈ ਤਿੰਨ ਹੋਰ ਦਵਾਈਆਂ ਨੂੰ ਕਸਟਮ ਡਿਊਟੀ ਤੋਂ ਪੂਰੀ ਤਰ੍ਹਾਂ ਛੋਟ ਦਿੱਤੀ ਜਾਵੇਗੀ। ਐਕਸ-ਰੇ ਟਿਊਬਾਂ ਅਤੇ ਫਲੈਟ ਪੈਨਲ ਡਿਟੈਕਟਰਾਂ ’ਤੇ ਵੀ ਕਸਟਮ ਡਿਊਟੀ ਘਟਾਈ ਜਾਵੇਗੀ। ਸੋਨੇ ਅਤੇ ਚਾਂਦੀ ’ਤੇ ਕਸਟਮ ਡਿਊਟੀ 6 ਫ਼ੀਸਦੀ ਅਤੇ ਪਲੈਟੀਨਮ ’ਤੇ 6.4 ਫ਼ੀਸਦੀ ਘਟਾਈ ਜਾਵੇਗੀ।

Total Views: 82 ,
Real Estate