ਰਾਜਸਥਾਨ ਦੇ ਚਰਚਿਤ ਗੈਂਗਸਟਰ ਆਨੰਦਪਾਲ ਸਿੰਘ ਦੇ ਐਨਕਾਊਂਟਰ ਮਾਮਲੇ ‘ਚ ਜੋਧਪੁਰ ਦੀ ਸੀ.ਬੀ.ਆਈ ਕੋਰਟ ਨੇ ਸੀਬੀਆਈ ਦੀ ਕਲੋਜ਼ਰ ਰਿਪੋਰਟ ਨੂੰ ਰੱਦ ਕਰ ਦਿੱਤਾ ਹੈ।ਏਸੀਜੇਐਮ ਸੀਬੀਆਈ ਕੋਰਟ ਨੇ ਇਸ ਐਨਕਾਊਂਟਰ ਵਿੱਚ ਸ਼ਾਮਲ 5 ਪੁਲੀਸ ਮੁਲਾਜ਼ਮਾਂ ਖ਼ਿਲਾਫ਼ ਕਾਰਵਾਈ ਕੀਤੀ ਹੈ। ਅਦਾਲਤ ਨੇ ਐਨਕਾਊਂਟਰ ਵਿੱਚ ਸ਼ਾਮਲ ਪੁਲੀਸ ਮੁਲਾਜ਼ਮਾਂ ਖ਼ਿਲਾਫ਼ ਧਾਰਾ 302 ਤਹਿਤ ਜਾਂਚ ਅਤੇ ਮੁਕੱਦਮਾ ਚਲਾਉਣ ਦੇ ਹੁਕਮ ਦਿੱਤੇ ਹਨ। ਆਨੰਦਪਾਲ ਦਾ ਐਨਕਾਊਂਟਰ 24 ਜੂਨ 2017 ਨੂੰ ਹੋਇਆ ਸੀ। ਪਰਿਵਾਰ ਵੱਲੋਂ ਇਸ ਮੁਕਾਬਲੇ ਨੂੰ ਫਰਜ਼ੀ ਕਰਾਰ ਦਿੰਦਿਆਂ ਕੇਸ ਦਰਜ ਕੀਤਾ ਗਿਆ ਸੀ। ਗੈਂਗਸਟਰ ਦੇ ਐਨਕਾਊਂਟਰ ਤੋਂ ਬਾਅਦ ਉਸ ਦੇ ਪਰਿਵਾਰਕ ਮੈਂਬਰਾਂ ਨੇ ਇਸ ਨੂੰ ਫਰਜ਼ੀ ਮੁਕਾਬਲਾ ਕਰਾਰ ਦਿੰਦੇ ਹੋਏ ਅਦਾਲਤ ‘ਚ ਚੁਣੌਤੀ ਦਿੱਤੀ ਸੀ।
Total Views: 149 ,
Real Estate



















