ਪੁਰੋਹਿਤ ਦਾ ਅਸਤੀਫਾ ਮਨਜੂਰ , ਕਟਾਰੀਆ ਹੋਣਗੇ ਪੰਜਾਬ ਦੇ ਰਾਜਪਾਲ

ਚੰਡੀਗੜ੍ਹ ( ਪੀਐਨਓ ਮੀਡੀਆ ਗਰੁੱਪ ) ਬੀਤੀ ਰਾਤ ਦੇਸ਼ ਦੇ ਰਾਸ਼ਟਰਪਤੀ ਦਰੋਪਦੀ ਮੁਰਮੂ ਵੱਲੋਂ ਪੰਜਾਬ ਦੇ ਰਾਜਪਾਲ ਅਤੇ ਚੰਡੀਗੜ੍ਹ ਦੇ ਪ੍ਰਸਾਸ਼ਕ ਬਨਵਾਰੀ ਲਾਲ ਪੁਰੋਹਿਤ ਦਾ ਅਸਤੀਫ਼ਾ ਮਨਜੂਰ ਕਰਕੇ ਉਹਨਾ ਦੀ ਥਾਂ ਗੁਲਾਬ ਚੰਦ ਕਟਾਰੀਆ ਨੂੰ ਪੰਜਾਬ ਦਾ ਰਾਜਪਾਲ ਨਿਯੁਕਤ ਕੀਤਾ ਹੈ। ਕਟਾਰੀਆ , ਅਸਮ ਦੇ ਰਾਜਪਾਲ ਵਜੋਂ ਸੇਵਾ ਨਿਭਾ ਰਹੇ ਸਨ ।
ਪੁਰੋਹਿਤ ਨੇ ਫਰਵਰੀ ‘ਚ ਰਾਸ਼ਟਰਪਤੀ ਨੂੰ ਆਪਣਾ ਅਸਤੀਫਾ ਸੌਂਪ ਦਿੱਤਾ ਸੀ । ਜਿਸ ਨੂੰ ਬੀਤੀ ਰਾਤ ਮਨਜੂਰ ਕਰ ਲਿਆ ਗਿਆ । 2021 ਤੋਂ ਰਾਜਪਾਲ ਨਿਯੁਕਤ ਹੋਏ ਬਨਵਾਰੀ ਲਾਲ ਪੁਰੋਹਿਤ ਅਤੇ ਭਗਵੰਤ ਮਾਨ ਸਰਕਾਰ ਵਿਚਾਲੇ ਹਮੇਸ਼ਾ ਟਕਰਾਅ ਦੀ ਸਥਿਤੀ ਬਣੀ ਰਹੀ ਸੀ । ਇਸ ਹਫ਼ਤੇ ਵੀ ਰਾਜਪਾਲ ਵੱਲੋਂ ਸਰਹੱਦੀ ਖੇਤਰ ਦਾ ਦੌਰਾ ਕੀਤੇ ਜਾਣ ਦੌਰਾਨ ਮੁੱਖ ਮੰਤਰੀ ਅਤੇ ਰਾਜਪਾਲ ਵਿਚਾਲੇ ਸ਼ਬਦੀਜੰਗ ਚੱਲ ਰਹੀ ਸੀ ।

Total Views: 121 ,
Real Estate