ਜਗਦੀਸ਼ ਭੋਲਾ ਸਮੇਤ 17 ਲੋਕਾਂ ਨੂੰ ਸੁਣਾਈ ਸਜ਼ਾ

ਅੰਤਰਰਾਸ਼ਟਰੀ ਡਰੱਗ ਤਸਕਰੀ ਨਾਲ ਜੁੜੇ ਮਨੀ ਲਾਂਡਰਿੰਗ ਮਾਮਲੇ ਵਿੱਚ ਈਡੀ ਦੀ ਵਿਸ਼ੇਸ਼ ਅਦਾਲਤ ਨੇ ਪੰਜਾਬ ਪੁਲਿਸ ਦੇ ਬਰਖ਼ਾਸਤ ਡੀਐਸਪੀ ਜਗਦੀਸ਼ ਭੋਲਾ ਸਮੇਤ 17 ਲੋਕਾਂ ਨੂੰ ਦੋਸ਼ੀ ਕਰਾਰ ਦਿੱਤਾ ਹੈ ਅਤੇ ਸਜ਼ਾ ਸੁਣਾਈ ਹੈ। ਇਸ ਵਿੱਚ ਭੋਲਾ ਦੀ ਪਤਨੀ ਅਤੇ ਸਹੁਰਾ ਵੀ ਸ਼ਾਮਲ ਹਨ। ਇਸ ਮੌਕੇ ਈਡੀ ਦੇ ਅਧਿਕਾਰੀ ਵੀ ਮੌਜੂਦ ਸਨ। ਉਨ੍ਹਾਂ ਕਿਹਾ ਕਿ ਚਾਰ ਚਾਰਜਸ਼ੀਟਾਂ ਵਿੱਚ ਫੈਸਲਾ ਆਇਆ ਹੈ। ਜਦਕਿ ਤਿੰਨ ਅਜੇ ਬਾਕੀ ਹਨ।ਇਸ ਦੌਰਾਨ ਜਗਦੀਸ਼ ਭੋਲਾ, ਮਨਪ੍ਰੀਤ, ਸੁਖਰਾਜ, ਸੁਖਜੀਤ ਸੁੱਖਾ, ਮਨਿੰਦਰ, ਦਵਿੰਦਰ ਸਿੰਘ ਹੈਪੀ, ਅਵਤਾਰ ਸਿੰਘ ਨੂੰ 10-10 ਸਾਲ ਦੀ ਸਜ਼ਾ ਸੁਣਾਈ ਗਈ ਹੈ।ਜਦਕਿ ਜਗਦੀਸ਼ ਭੋਲਾ ਦੀ ਪਤਨੀ ਗੁਰਪ੍ਰੀਤ ਕੌਰ, ਅਵਤਾਰ ਪਤਨੀ ਸੰਦੀਪ ਕੌਰ, ਜਗਮਿੰਦਰ ਕੌਰ ਔਲਖ, ਗੁਰਮੀਤ ਕੌਰ, ਅਰਮਜੀਤ ਸਿੰਘ ਅਤੇ ਭੋਲਾ ਦੇ ਸਹੁਰੇ ਦਲੀਪ ਮਾਨ ਨੂੰ 3-3 ਸਾਲ ਦੀ ਸਜ਼ਾ ਸੁਣਾਈ ਗਈ ਹੈ। ਜਦਕਿ ਗੁਰਪ੍ਰੀਤ ਸਿੰਘ, ਸੁਭਾਸ਼ ਬਜਾਜ ਅਤੇ ਅੰਕੁਰ ਬਜਾਜ ਨੂੰ 5-5 ਸਾਲ ਦੀ ਸਜ਼ਾ ਸੁਣਾਈ ਗਈ ਹੈ।

Total Views: 91 ,
Real Estate