ਵਾਇਨਾਡ ਵਿਚ ਢਿੱਗਾਂ ਖਿਸਕਣ ਕਾਰਨ ਮਰਨ ਵਾਲਿਆਂ ਦੀ ਗਿਣਤੀ 132 ਹੋਈ

ਕੇਰਲ ਦੇ ਵਾਇਨਾਡ ਵਿਚ ਢਿੱਗਾਂ ਖਿਸਕਣ ਕਾਰਨ ਮਰਨ ਵਾਲਿਆਂ ਦੀ ਸੰਖਿਆ ਵਧ ਕੇ 132 ਹੋ ਗਈ ਹੈ ਜਦਕਿ 200 ਤੋਂ ਵੱਧ ਲੋਕ ਜ਼ਖਮੀ ਹੋਏ ਹਨ। ਅਧਿਕਾਰਤ ਸੂਤਰਾਂ ਨੇ ਕਿਹਾ ਕਿ ਬਚਾਅ ਕਰਮਚਾਰੀਆਂ ਵੱਲੋਂ ਮਲਬਾ ਹਟਾਉਣ ਲਈ ਜਾਰੀ ਰਾਹਤ ਕਾਰਜਾਂ ਦੇ ਚਲਦਿਆਂ ਮਰਨ ਵਾਲਿਆਂ ਗਿਣਤੀ ਵਿਚ ਹੋਰ ਵਾਧਾ ਹੋਣ ਦੀ ਸੰਭਾਵਨਾ ਹੈ।ਉਨ੍ਹਾਂ ਨੇ ਦੱਸਿਆ ਕਿ ਜ਼ਿਲ੍ਹੇ ਦੇ ਮੁੰਡਕਾਈ ਅਤੇ ਚੂਰਲਮਾਲਾ ਖੇਤਰਾਂ ’ਚ ਢਿੱਗਾਂ ਖਿਸਕਣ ਕਾਰਨ 180 ਤੋਂ ਵੱਧ ਲੋਕ ਲਾਪਤਾ ਹਨ ਅਤੇ 300 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਹੋ ਗਏ ਹਨ। ਪ੍ਰਭਾਵਿਤ ਜਗ੍ਹਾ ’ਤੇ ਆਰਮੀ, ਨੇਵੀ ਅਤੇ ਐਨਡੀਆਰਐਫ ਦੀਆਂ ਬਚਾਅ ਟੀਮਾਂ ਮਲਬੇ ਨੂੰ ਹਟਾਉਂਦਿਆਂ ਮਿੱਟੀ ਹੇਠ ਦਬੇ ਘਰਾਂ ਦੀਆਂ ਇਮਾਰਤਾਂ ਨੂੰ ਤੋੜ ਕੇ ਲਾਪਤਾ ਲੋਕਾਂ ਦੀ ਭਾਲ ਕਰ ਰਹੀਆਂ ਹਨ।ਵਾਇਨਾਡ ਜ਼ਿਲ੍ਹਾ ਪ੍ਰਸ਼ਾਸਨ ਦੁਆਰਾ ਮੰਗਲਵਾਰ ਦੇਰ ਰਾਤ ਜਾਰੀ ਕੀਤੇ ਗਏ ਅੰਕੜਿਆਂ ਅਨੁਸਾਰ, ਨੀਲਮਬੁਰ ਅਤੇ ਮੇਪਦੀ ਤੋਂ ਲੱਗਭੱਗ 30 ਸਰੀਰਾਂ ਦੇ ਅੰਗ ਵੀ ਮਿਲੇ ਹਨ।

Total Views: 84 ,
Real Estate