ਪੰਜਾਬ ਅਤੇ ਚੰਡੀਗੜ੍ਹ ਵਿੱਚ ਅੱਜ ਬਾਰਿਸ਼ ਨੂੰ ਲੈ ਕੇ ਅਲਰਟ ਜਾਰੀ ਕੀਤਾ ਗਿਆ ਹੈ। ਬੀਤੀ ਰਾਤ ਚੰਡੀਗੜ੍ਹ ਅਤੇ ਆਸਪਾਸ ਦੇ ਇਲਾਕਿਆਂ ਵਿਚ ਬਾਰਸ਼ ਪੈਂਦੀ ਰਹੀ ਅਤੇ ਲੋਕਾਂ ਨੂੰ ਠੰਢੀ ਹਵਾ ਨੇ ਰਾਹਤ ਦਿੱਤੀ ਹੈ। ਅੱਜ ਕਈ ਜ਼ਿਲ੍ਹਿਆਂ ਵਿੱਚ ਚੰਗੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਹਿਮਾਚਲ ਪ੍ਰਦੇਸ਼ ਦੇ ਨਾਲ ਲੱਗਦੇ ਜ਼ਿਲ੍ਹਿਆਂ ਵਿੱਚ ਮੀਂਹ ਪੈ ਰਿਹਾ ਹੈ। ਬੁੱਧਵਾਰ ਨੂੰ ਸੂਬੇ ਭਰ ‘ਚ ਆਰੇਂਜ ਅਤੇ ਯੈਲੋ ਅਲਰਟ ਦੇ ਬਾਵਜੂਦ ਜ਼ਿਆਦਾਤਰ ਜ਼ਿਲਿਆਂ ‘ਚ ਮੀਂਹ ਨਹੀਂ ਪਿਆ। ਜਿਸ ਕਾਰਨ ਨਮੀ ਵਧ ਗਈ ਅਤੇ ਤਾਪਮਾਨ ਵਧ ਗਿਆ। ਅੱਜ ਵੀ ਪੰਜਾਬ ਦੇ 8 ਜ਼ਿਲ੍ਹਿਆਂ ਵਿੱਚ ਮੀਂਹ ਨੂੰ ਲੈ ਕੇ ਔਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਇਹ ਆਰੇਂਜ ਅਲਰਟ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਹੁਸ਼ਿਆਰਪੁਰ, ਨਵਾਂਸ਼ਹਿਰ, ਬਰਨਾਲਾ, ਸੰਗਰੂਰ ਅਤੇ ਮਾਨਸਾ ਲਈ ਹਨ। ਜਦੋਂ ਕਿ ਪੂਰੇ ਸੂਬੇ ਵਿੱਚ ਮੀਂਹ ਨੂੰ ਲੈ ਕੇ ਯੈਲੋ ਅਲਰਟ ਜਾਰੀ ਹੈ। ਸ਼ੁੱਕਰਵਾਰ ਨੂੰ ਇਹ ਅਲਰਟ ਹਿਮਾਚਲ ਦੇ ਨਾਲ ਲੱਗਦੇ ਜ਼ਿਲ੍ਹਿਆਂ ਤੱਕ ਸੀਮਤ ਹੋਣ ਜਾ ਰਿਹਾ ਹੈ।
Total Views: 127 ,
Real Estate



















