ਬੰਗਲਾਦੇਸ਼: ਮੁਹੰਮਦ ਯੂਨਸ ਅੰਤਰਿਮ ਸਰਕਾਰ ਦੇ ਮੁਖੀ ਬਣਾਇਆ,ਰਾਸ਼ਟਰਪਤੀ ਵੱਲੋਂ ਸੰਸਦ ਭੰਗ

ਪ੍ਰਧਾਨ ਮੰਤਰੀ ਸ਼ੇਖ ਹਸੀਨਾ ਦੇ ਅਸਤੀਫ਼ੇ ਤੇ ਦੇਸ਼ ਛੱਡ ਕੇ ਭੱਜਣ ਤੋਂ ਇਕ ਦਿਨ ਮਗਰੋਂ ਬੰਗਲਾਦੇਸ਼ ਦੇ ਰਾਸ਼ਟਰਪਤੀ ਮੁਹੰਮਦ ਸ਼ਹਾਬੂਦੀਨ ਨੇ ਸੰਸਦ ਭੰਗ ਕਰ ਦਿੱਤੀ ਹੈ। ਇਸ ਦੌਰਾਨ ਨੋਬੇਲ ਪੁਰਸਕਾਰ ਜੇਤੂ ਮੁਹੰਮਦ ਯੂਨਸ (84) ਨੂੰ ਬੰਗਲਾਦੇਸ਼ ਦੀ ਅੰਤਰਿਮ ਸਰਕਾਰ ਦਾ ਮੁਖੀ ਥਾਪ ਦਿੱਤਾ ਗਿਆ ਹੈ। ਇਹ ਜਾਣਕਾਰੀ ਰਾਸ਼ਟਰਪਤੀ ਦੇ ਪ੍ਰੈੱਸ ਸਕੱਤਰ ਵੱਲੋਂ ਦਿੱਤੀ ਗਈ ਹੈ। ਜਾਣਕਾਰੀ ਮੁਤਾਬਕ ਉਨ੍ਹਾਂ ਨੂੰ ਪ੍ਰਧਾਨ ਮੰਤਰੀ ਅਹੁਦੇ ਦੀਆਂ ਤਾਕਤਾਂ ਹਾਸਲ ਹੋਣਗੀਆਂ। ਰਾਸ਼ਟਰਪਤੀ ਨੇ ਤਿੰਨਾਂ ਸੈਨਾਵਾਂ ਦੇ ਮੁਖੀਆਂ, ਸਿਆਸੀ ਪਾਰਟੀਆਂ ਦੇ ਆਗੂਆਂ, ਸਿਵਲ ਸੁਸਾਇਟੀ ਦੇ ਨੁਮਾਇੰਦਿਆਂ ਤੇ ਐਂਟੀ-ਡਿਸਕ੍ਰਿਮੀਨੇਸ਼ਨ ਸਟੂਡੈਂਟ ਮੂਵਮੈਂਟ ਦੇ ਨੇਤਾਵਾਂ ਨਾਲ ਸਲਾਹ ਮਸ਼ਵਰੇ ਤੋਂ ਬਾਅਦ ਹੀ ਯੂਨਸ ਨੂੰ ਅੰਤਰਿਮ ਸਰਕਾਰ ਦਾ ਮੁਖੀ ਨਿਯੁਕਤ ਕਰਨ ਦਾ ਫੈਸਲਾ ਲਿਆ।

Total Views: 231 ,
Real Estate