ਨੋਬਲ ਪੁਰਸਕਾਰ ਜੇਤੂ ਮੁਹੰਮਦ ਯੂਨਸ ਨੇ ਚੁਕੀ ਸਹੁੰ, ਬੰਗਲਾਦੇਸ਼ ਦੀ ਅੰਤ੍ਰਿਮ ਸਰਕਾਰ ਦੇ ਬਣੇ ਮੁਖੀ

ਨੋਬਲ ਪੁਰਸਕਾਰ ਜੇਤੂ ਅਰਥ ਸ਼ਾਸਤਰੀ ਮੁਹੰਮਦ ਯੂਨਸ ਨੇ ਬੰਗਲਾਦੇਸ਼ ਦੀ ਅੰਤ੍ਰਿਮ ਸਰਕਾਰ ਦੇ ਮੁਖੀ ਵਜੋਂ ਹਲਫ਼ ਲੈ ਲਿਆ ਹੈ। ਇਸ ਤੋਂ ਪਹਿਲਾਂ ਸ਼ੇਖ ਹਸੀਨਾ ਦੇ ਅਹੁਦੇ ਤੋਂ ਹਟਣ ਤੋਂ ਬਾਅਦ ਅੰਤਰਿਮ ਸਰਕਾਰ ਦੇ ਮੁਖੀ ਵਜੋਂ ਸਹੁੰ ਚੁਕਣ ਲਈ ਨੋਬਲ ਪੁਰਸਕਾਰ ਜੇਤੂ ਅਰਥ ਸ਼ਾਸਤਰੀ ਮੁਹੰਮਦ ਯੂਨਸ ਪੈਰਿਸ ਤੋਂ ਬੰਗਲਾਦੇਸ਼ ਪਰਤ ਆਏ ਹਨ।ਯੂਨਸ ਨੇ ਵੀਰਵਾਰ ਨੂੰ ਕਿਹਾ ਕਿ ਸਰਕਾਰ ਸ਼ੇਖ ਹਸੀਨਾ ਦੀ ਸੁਰੱਖਿਆ ਨੂੰ ਯਕੀਨੀ ਬਣਾਏਗੀ। ਮਾਈਕ੍ਰੋ-ਕ੍ਰੈਡਿਟ ’ਤੇ ਮਹੱਤਵਪੂਰਨ ਕੰਮ ਲਈ 2006 ਵਿਚ ਨੋਬਲ ਪੁਰਸਕਾਰ ਨਾਲ ਸਨਮਾਨਤ ਯੂਨਸ ਨੂੰ ਮੰਗਲਵਾਰ ਨੂੰ ਰਾਸ਼ਟਰਪਤੀ ਮੁਹੰਮਦ ਸ਼ਹਾਬੂਦੀਨ ਦੁਆਰਾ ਸੰਸਦ ਨੂੰ ਭੰਗ ਕਰਨ ਤੋਂ ਬਾਅਦ ਅੰਤਰਮ ਸਰਕਾਰ ਦਾ ਮੁਖੀ ਨਿਯੁਕਤ ਕੀਤਾ ਗਿਆ ਸੀ। ਇਸ ਤੋਂ ਪਹਿਲਾਂ ਸ਼ੇਖ ਹਸੀਨਾ ਨੇ ਵਿਆਪਕ ਵਿਰੋਧ ਵਿਚਕਾਰ ਪ੍ਰਧਾਨ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਦੇ ਦਿਤਾ ਸੀ ਅਤੇ ਦੇਸ਼ ਛੱਡ ਦਿਤਾ ਸੀ। ਉਲੰਪਿਕ ਖੇਡਾਂ ਲਈ ਪੈਰਿਸ ਗਏ ਯੂਨਸ ਦੁਬਈ ਦੇ ਰਸਤੇ ਘਰ ਪਰਤ ਆਏ ਹਨ।

Total Views: 520 ,
Real Estate