ਮਨੀਸ਼ ਸਿਸੋਦੀਆ ਨੇ 17 ਮਹੀਨਿਆਂ ਬਾਅਦ ਜੇਲ ਤੋਂ ਆਏ ਬਾਹਰ

ਆਮ ਆਦਮੀ ਪਾਰਟੀ (ਆਪ) ਦੇ ਆਗੂ ਅਤੇ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਅੱਜ ਸੁਪਰੀਮ ਕੋਰਟ ਤੋਂ ਜ਼ਮਾਨਤ ਮਿਲਣ ਮਗਰੋਂ 17 ਮਹੀਨੇ ਬਾਅਦ ਤਿਹਾੜ ਜੇਲ ਤੋਂ ਬਾਹਰ ਆ ਗਏ।ਸੁਪਰੀਮ ਕੋਰਟ ਨੇ ਦਿੱਲੀ ਦੀ ਆਬਕਾਰੀ ਨੀਤੀ ’ਚ ਕਥਿਤ ਘਪਲੇ ਨਾਲ ਜੁੜੇ ਭ੍ਰਿਸ਼ਟਾਚਾਰ ਅਤੇ ਮਨੀ ਲਾਂਡਰਿੰਗ (ਕਾਲੇ ਧਨ ਨੂੰ ਚਿੱਟਾ ਕਰਨ) ਦੇ ਮਾਮਲਿਆਂ ’ਚ ਸਿਸੋਦੀਆ ਨੂੰ ਸ਼ੁਕਰਵਾਰ ਨੂੰ ਜ਼ਮਾਨਤ ਦਿੰਦਿਆਂ ਹੇਠਲੀਆਂ ਅਦਾਲਤਾਂ ਦੀ ਆਲੋਚਨਾ ਕਰਦਿਆਂ ਕਿਹਾ ਕਿ ਮੁਕੱਦਮਾ ਸ਼ੁਰੂ ਕੀਤੇ ਬਿਨਾਂ ਉਨ੍ਹਾਂ ਨੂੰ ਲੰਮੇ ਸਮੇਂ ਤਕ ਕੈਦ ਵਿਚ ਰੱਖਣ ਨਾਲ ਸਿਸੋਦੀਆ ਨੂੰ ਤੇਜ਼ੀ ਨਾਲ ਸੁਣਵਾਈ ਦੇ ਅਧਿਕਾਰ ਤੋਂ ਵਾਂਝਾ ਰਖਿਆ ਗਿਆ ਹੈ।

Total Views: 23 ,
Real Estate