2 ਸਾਲ ਪਹਿਲਾ ਹੀ ਕੈਨੇਡਾ ਗਏ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ਵਿੱਚ ਮੌਤ ਹੋ ਗਈ। ਮ੍ਰਿਤਕ ਨੌਜਵਾਨ ਦੀ ਪਛਾਣ ਤੇਜਬੀਰ ਸਿੰਘ ਵਜੋਂ ਹੋਈ ਹੈ। ਉਹ ਜ਼ਿਲ੍ਹਾ ਤਰਨਤਾਰਨ ਦੇ ਪੱਟੀ ਵਿਚ ਵਿਧਾਨ ਸਭਾ ਹਲਕੇ ਦੇ ਪਿੰਡ ਮਨਿਆਲਾ ਜੈ ਸਿੰਘ ਰਹਿਣ ਵਾਲਾ ਸੀ। ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਮ੍ਰਿਤਕ ਨੌਜਵਾਨ ਦੇ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਤੇਜਬੀਰ ਸਿੰਘ ਦੀ ਪਤਨੀ ਜਗਰੂਪ ਕੌਰ 4 ਸਾਲ ਪਹਿਲਾਂ ਕੈਨੇਡਾ ਗਈ ਸੀ। ਇਸ ਤੋਂ ਬਾਅਦ ਕਰੀਬ 2 ਸਾਲ ਪਹਿਲਾਂ ਉਸ ਨੇ ਤੇਜਬੀਰ ਸਿੰਘ ਨੂੰ ਵੀ ਕੈਨੇਡਾ ਬੁਲਾ ਲਿਆ ਸੀ। ਤੇਜਬੀਰ ਸਿੰਘ ਕੈਨੇਡਾ ਵਿਚ ਟਰਾਲਾ ਚਲਾਉਣ ਦਾ ਕੰਮ ਕਰਦਾ ਸੀ। ਹਾਦਸੇ ਵਾਲੇ ਦਿਨ ਵੀ ਤੇਜਬੀਰ ਸਿੰਘ ਕੈਨੇਡਾ ਤੋਂ ਟਰਾਲਾ ਲੈਕੇ ਅਮਰੀਕਾ ਗਿਆ ਸੀ। ਇਸ ਦੌਰਾਨ ਉਸਨੂੰ ਕਿਸੇ ਗੱਡੀ ਨੇ ਫੇਟ ਮਾਰ ਦਿੱਤੀ। ਜ਼ਖਮੀ ਹਾਲਤ ਵਿੱਚ ਉਸ ਨੂੰ ਇਲਾਜ ਲਈ ਹਸਪਤਾਲ ਲਿਜਾਇਆ ਗਿਆ ਜਿੱਥੇ ਉਸਦੀ ਮੌਤ ਹੋ ਗਈ।
Total Views: 338 ,
Real Estate
















