ਫਿਰ ਤੋਂ ਡੇਰਾ ਮੁਖੀ ਨੂੰ ਦਿੱਤੀ ਜੇਲ੍ਹ ਚੋਂ ਛੁੱਟੀ !

ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਮੁੜ ਜੇਲ੍ਹ ਤੋਂ ਬਾਹਰ ਆ ਗਿਆ ਹੈ। ਗੁਰਮੀਤ ਰਾਮ ਰਹੀਮ ਨੂੰ 21 ਦਿਨਾਂ ਦੀ ਪੈਰੋਲ ਮਿਲੀ ਹੈ।ਗੁਰਮੀਤ ਰਾਮ ਰਹੀਮ ਨੂੰ ਵੱਡੀ ਰਾਹਤ ਦਿੰਦਿਆਂ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸਜੀਪੀਸੀ) ਵੱਲੋਂ ਦਾਇਰ ਪਟੀਸ਼ਨ ਦਾ ਨਿਪਟਾਰਾ ਕਰ ਦਿੱਤਾ ਹੈ, ਜਿਸ ਵਿੱਚ ਡੇਰਾ ਮੁਖੀ ਨੂੰ ਪੈਰੋਲ ਜਾਂ ਫਰਲੋ ’ਤੇ ਰਿਹਾਅ ਨਾ ਕਰਨ ਦੇ ਨਿਰਦੇਸ਼ਾਂ ਦੀ ਮੰਗ ਕੀਤੀ ਗਈ ਸੀ। ਹਾਈ ਕੋਰਟ ਨੇ ਸਪੱਸ਼ਟ ਕੀਤਾ ਹੈ ਕਿ ਰਾਜ ਸਰਕਾਰ ਅਜਿਹੇ ਮੁੱਦਿਆਂ ‘ਤੇ ਫੈਸਲੇ ਲੈਣ ਦੇ ਸਮਰੱਥ ਹੈ। ਹਰਿਆਣਾ ਸਰਕਾਰ ਪਹਿਲਾਂ ਹੀ ਹਾਈ ਕੋਰਟ ਨੂੰ ਦੱਸ ਚੁੱਕੀ ਹੈ ਕਿ ਡੇਰਾ ਮੁਖੀ ਕਾਨੂੰਨੀ ਵਿਵਸਥਾਵਾਂ ਅਨੁਸਾਰ ਪੈਰੋਲ ਅਤੇ ਫਰਲੋ ਦਾ ਹੱਕਦਾਰ ਹੈ।

Total Views: 379 ,
Real Estate