ਸਾਬਕਾ SSP ਚਰਨਜੀਤ ਸ਼ਰਮਾ ਖ਼ਿਲਾਫ਼ ਅਦਾਲਤ ‘ਚ ਚਲਾਨ ਪੇਸ਼

ਬਹਿਬਲ ਕਲਾਂ ਫਾਇਰਿੰਗ ਕੇਸ ਸੰਬੰਧੀ ਜਾਂਚ ਕਰ ਰਹੀ ਸਪੈਸ਼ਲ ਇੰਵੈਸਟੀਗੇਸ਼ਨ ਟੀਮ ਨੇ ਅਸਲਾ ਕਾਨੂੰਨ ਤਹਿਤ ਥਾਣਾ ਬਾਜਾਖਾਨਾ ਜਿਲਾ ਫਰੀਦਕੋਟ ਵਿਖੇ ਦਰਜ ਕੇਸ ਵਿੱਚ ਸਾਬਕਾ ਐਸ ਐਸ ਪੀ ਚਰਨਜੀਤ ਸਿੰਘ ਸ਼ਰਮਾ ਖਿਲਾਫ ਫਰੀਦਕੋਟ ਦੀ ਅਦਾਲਤ ਵਿੱਚ ਚਲਾਨ ਪੇਸ਼ ਕਰ ਦਿੱਤਾ ਹੈ।ਪੰਜਾਬ ਪੁਲਿਸ ਦੇ ਬੁਲਾਰੇ ਨੇ ਕਿਹਾ ਕਿ ਬਿਓਰੋ ਆਫ ਇੰਵੈਸਟੀਗੇਸ਼ਨ (ਬੀ ਓ ਆਈ ) ਦੀ ਅਗਵਾਈ ਹੇਠ ਸਿਟ ਵੱਲੋਂ ਇਸ ਮੁਕੱਦਮੇ ਦੀ ਤਫਤੀਸ਼ ਅਜੇ ਜਾਰੀ ਹੈ। ਤਫਤੀਸ਼ ਦੌਰਾਨ ਜੋ ਵੀ ਦੋਸ਼ੀ ਪਾਏ ਜਾਣਗੇ, ਉਨਾਂ ਖਿਲਾਫ ਕਾਨੂੰਨ ਅਨੁਸਾਰ ਕਾਰਵਾਈ ਕੀਤੀ ਜਾਵੇਗੀ ਅਤੇ ਤਫਤੀਸ਼ ਮੁਕੰਮਲ ਹੋਣ ਉਤੇ ਮੁਕੱਦਮਾ ਅਦਾਲਤ ਵਿੱਚ ਚਲਾਨ ਪੇਸ਼ ਕੀਤਾ ਜਾਵੇਗਾ।
ਜਿਕਰਯੋਗ ਹੈ ਕਿ ਬਹਿਬਲ ਕਲਾਂ ਫਾਇਰਿੰਗ ਕੇਸ ਵਿੱਚ ਦੋਸ਼ੀ ਸਾਬਕਾ ਐਸਐਸਪੀ ਮੋਗਾ ਚਰਨਜੀਤ ਸ਼ਰਮਾ ਇਸ ਵੇਲੇ ਨਿਆਂਇਕ ਹਿਰਾਸਤ ਤਹਿਤ ਜੇਲ ਵਿੱਚ ਬੰਦ ਹੈ।

Total Views: 222 ,
Real Estate