ਬੁੱਧਵਾਰ (21 ਅਗਸਤ) ਨੂੰ ਭਾਰਤ ਬੰਦ 2024 ਦੇ ਸੱਦੇ ਦਾ ਅਸਰ ਰਾਜਸਥਾਨ ਵਿਚ ਵੀ ਦੇਖਣ ਨੂੰ ਮਿਲ ਰਿਹਾ ਹੈ। ਭਾਰਤ ਬੰਦ ਦੇ ਸੱਦੇ ਦੇ ਮੱਦੇਨਜ਼ਰ ਸੂਬੇ ਦੇ ਜ਼ਿਆਦਾਤਰ ਜ਼ਿਲ੍ਹਿਆਂ ਨੇ ਸਕੂਲਾਂ ਅਤੇ ਕਾਲਜਾਂ ਵਿਚ ਇਕ ਦਿਨ ਦੀ ਛੁੱਟੀ ਦੇ ਹੁਕਮ ਜਾਰੀ ਕੀਤੇ ਹਨ। ਇਨ੍ਹਾਂ ਵਿਚ ਦੌਸਾ, ਦੇਗ, ਜੈਪੁਰ, ਭਰਤਪੁਰ, ਧੌਲਪੁਰ, ਝੁੰਝਨੂ, ਸਵਾਈ ਮਾਧੋਪੁਰ ਅਤੇ ਬਾੜਮੇਰ ਜ਼ਿਲ੍ਹੇ ਸ਼ਾਮਿਲ ਹਨ। ਬਾਕੀ ਜ਼ਿਲ੍ਹਿਆਂ ਵਿਚ ਵੀ ਦੇਰ ਸ਼ਾਮ ਤੱਕ ਛੁੱਟੀਆਂ ਦੇ ਹੁਕਮ ਜਾਰੀ ਹੋਣ ਦੀ ਸੰਭਾਵਨਾ ਹੈ। ਦੌਸਾ ਦੇ ਜ਼ਿਲ੍ਹਾ ਕੁਲੈਕਟਰ ਦੇਵੇਂਦਰ ਕੁਮਾਰ ਵਲੋਂ ਜਾਰੀ ਹੁਕਮਾਂ ਵਿਚ ਕਿਹਾ ਗਿਆ ਹੈ ਕਿ ਇਹ ਕਦਮ ਅਮਨ-ਕਾਨੂੰਨ ਦੀ ਸਥਿਤੀ ਨੂੰ ਮਜ਼ਬੂਤ ਕਰਨ ਲਈ ਸਾਵਧਾਨੀ ਵਜੋਂ ਚੁੱਕਿਆ ਗਿਆ ਹੈ। ਇਸ ਦੌਰਾਨ ਕੋਚਿੰਗ, ਲਾਇਬ੍ਰੇਰੀ, ਹੋਸਟਲ, ਸਕੂਲਾਂ, ਆਂਗਣਵਾੜੀ ਅਤੇ ਕਾਲਜਾਂ ਵਿਚ ਵਿਦਿਆਰਥੀਆਂ ਲਈ ਛੁੱਟੀ ਰਹੇਗੀ।
Total Views: 115 ,
Real Estate



















