ਹਾਈਵੇਅ 400 ਤੇ ਹੋਏ ਹਾਦਸੇ ਚ ਭਾਰਤੀ ਵਿਦਿਆਰਥਣ ਦੀ ਮੌਤ

ਉਨਟਾਰੀਓ ਦੇ ਪੈਰੀ ਸਾਊਂਡ ਖੇਤਰ ਵਿਚ ਹਾਈਵੇਅ 400 ’ਤੇ ਵਾਪਰੇ ਇਕ ਦਰਦਨਾਕ ਸੜਕ ਹਾਦਸੇ ਵਿੱਚ ਭਾਰਤੀ ਵਿਦਿਆਰਥਣ ਮੁਸਕਾਨ ਬੱਤਰਾ, ਦੀ ਮੌਤ ਹੋ ਗਈ ਹੈ। ਮੁਸਕਾਨ, ਜੋ ਕਿ ਸਟੱਡੀ ਵੀਜ਼ਾ ‘ਤੇ ਕੈਨੇਡਾ ਆਈ ਸੀ, ਆਪਣੇ ਦੋਸਤਾਂ ਨਾਲ ਰੱਖੜੀ ਦਾ ਤਿਉਹਾਰ ਮਨਾਉਣ ਲਈ ਬਰੈਂਪਟਨ ਆ ਰਹੀ ਸੀ, ਜਦੋਂ ਇਹ ਹਾਦਸਾ ਵਾਪਰਿਆ। ਉਨਟਾਰੀਓ ਪ੍ਰੋਵਿਨਸ਼ੀਅਲ ਪੁਲਿਸ ਨੇ ਜਾਣਕਾਰੀ ਦਿੱਤੀ ਕਿ ਇਸ ਹਾਦਸੇ ਵਿੱਚ ਇੱਕ ਹੋਰ ਜਣਾ ਗੰਭੀਰ ਜਖਮੀ ਹੋ ਗਿਆ ਹੈ ਅਤੇ ਉਸ ਨੂੰ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਮਿਲੀ ਜਾਣਕਾਰੀ ਅਨੁਸਾਰ, ਮੁਸਕਾਨ ਦੀ ਕਾਰ ਬੇਕਾਬੂ ਹੋ ਕੇ ਪਲਟ ਗਈ ਸੀ। ਪੁਲਿਸ ਵੱਲੋਂ ਹਾਦਸੇ ਦੇ ਕਾਰਨਾਂ ਦੀ ਜਾਂਚ ਕੀਤੀ ਜਾ ਰਹੀ ਹੈ।

Total Views: 105 ,
Real Estate